11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਜੀ. ਆਰ. ਐਸ. ਡੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਏ ਬੂਟੇ

ਅਜੀਤ ਡੈਸਕ 29-07-2026
ਮੰਡੀ ਗੋਬਿੰਦਗੜ੍ਹ, 28 ਜੁਲਾਈ (ਇਕਬਾਲਦੀਪ ਸੰਧੂ)-ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ’ਤੇ ਅੱਜ ਜੀ. ਆਰ. ਐਸ. ਡੀ. ਪਬਲਿਕ ਸਕੂਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਥਾਨਕ ਈ. ਐਸ. ਆਈ. ਹਸਪਤਾਲ ਵਿਚ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਨਾ ਸਿਰਫ਼ ਬੂਟੇ ਲਗਾਏ, ਸਗੋਂ ਕੁਦਰਤ ਦੀ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸਕੂਲ ਡਾਇਰੈਕਟਰ ਕੰਚਨ ਢੰਡ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਅਤੇ ਪੌਦੇ ਧਰਤੀ ਦੇ ਅਸਲ ਰੱਖਿਅਕ ਹਨ। ਇਹ ਸਾਨੂੰ ਸ਼ੁੱਧ ਹਵਾ, ਆਕਸੀਜਨ ਤੇ ਹਰਿਆਵਲ ਪ੍ਰਦਾਨ ਕਰਦੇ ਹਨ, ਜਿਸ ਨਾਲ ਵਾਤਾਵਰਨ ਦਾ ਸੰਤੁਲਨ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੁੱਖਾਂ ਦੀ ਸੰਭਾਲ ਕਰਾਂਗੇ ਤਾਂ ਅਸੀਂ ਆਪਣੀ ਕੁਦਰਤ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾ ਸਕਦੇ ਹਾਂ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਵੋਹਰਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਵਾਈਸ ਪ੍ਰਿੰਸੀਪਲ ਅਨੀਤਾ ਗੁਪਤਾ ਨੇ ਵੀ ਰੁੱਖਾਂ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਰੁੱਖ ਕੁਦਰਤ ਦਾ ਸਭ ਤੋਂ ਅਨਮੋਲ ਤੋਹਫ਼ਾ ਹਨ। ਉਨ੍ਹਾਂ ਦੀ ਸੁਰੱਖਿਆ ਤੇ ਸੰਭਾਲ ਕਰਕੇ ਹੀ ਅਸੀਂ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼, ਸੁੰਦਰ ਅਤੇ ਸੁਰੱਖਿਅਤ ਰੱਖ ਸਕਦੇ ਹਾਂ। ਇਸ ਰੁੱਖ ਲਗਾਉਣ ਮੁਹਿੰਮ ਰਾਹੀਂ ਵਿਦਿਆਰਥੀਆਂ ਨੇ ਸਮਾਜ ਨੂੰ ਹਰਿਆਵਲ ਵਧਾਉਣ ਅਤੇ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ਆਪ’ ਦੀਆਂ ਲੋਕ-ਹਿੱਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ-ਗੈਰੀ ਬੜਿੰਗ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ, 2 ਮਾਮਲਿਆਂ ’ਚ 3 ਖ਼ਿਲਾਫ਼ ਮਾਮਲਾ ਦਰਜ ਆਸਟ੍ਰੇਲੀਆ ਭੇਜਣ ਦੇ ਨਾਂਅ ’ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।