08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

‘ਪੰਜਾਬ ਬੰਦ’ ਦੇ ਸੱਦੇ ਨੂੰ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਚ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 31-07-2026

ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਤੇ ਸੀਵਰਮੈਨ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਚ ਵੀ ਦੇਖਣ ਨੂੰ ਮਿਲਿਆ। ਜਿਸ ਦੌਰਾਨ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਨੂੰ ਸਮਰਥਨ ਦਿੱਤਾ। ਪੰਜਾਬ ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ। ਇਸ ਮੌਕੇ ’ਤੇ ਹਰਪ੍ਰੀਤ ਸਿੰਘ, ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਸਰਹਿੰਦ–ਚੁੰਨ੍ਹੀ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਤੇ ਲੜਕੀ ਦੀ ਮੌਤ ਅਗਲੀ ਖ਼ਬਰ ਮਰਹੂਮ ਅਜਾਇਬ ਸਿੰਘ ਮੁਖਮੈਲਪੁਰ ਦਾ ਨਾਂਅ ਸਾਹਮਣੇ ਆਉਣ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।