07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਕਾਲ ਅਕੈਡਮੀ ਮਾਧੋਪੁਰ ਦੀਆਂ ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 31-07-2026
ਜਲੰਧਰ, 30 ਜੁਲਾਈ (ਅ. ਬ.)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਮਾਧੋਪੁਰ ਦੀਆਂ ਵਿਦਿਆਰਥਣਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਦੇ ਅੰਡਰ-14 ਅਤੇ ਅੰਡਰ-17 ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ। ਦੋਵੇਂ ਵਰਗਾਂ ਦੀਆਂ ਟੀਮਾਂ ਨੇ ਮੁਕਾਬਲਿਆਂ ਦੌਰਾਨ ਬਿਹਤਰੀਨ ਖੇਡ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਹਰਾਇਆ ਤੇ ਜੇਤੂ ਟਰਾਫੀਆਂ ਆਪਣੇ ਨਾਮ ਕੀਤੀਆਂ। ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕਾਲ ਅਕੈਡਮੀ ਮਾਧੋਪੁਰ ਅਤੇ ਕਲਗੀਧਰ ਟਰੱਸਟ ਦਾ ਮਾਣ ਹੋਰ ਵਧਿਆ ਹੈ। ਇਸ ਮੌਕੇ ਅਕੈਡਮੀ ਦੇ ਕੋਚ ਕਮਲਜੀਤ ਸਿੰਘ ਨੇ ਜੇਤੂ ਖਿਡਾਰਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਯਮਿਤ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥਣਾਂ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ। ਅਕੈਡਮੀ ਦੀ ਪ੍ਰਿੰਸੀਪਲ ਕੁਲਦੀਪ ਕੌਰ ਰਾਏ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਵਿਦਿਆਰਥਣਾਂ ਦੀ ਇਸ ਉਪਲਬਧੀ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਵਿਦਿਆਰਥਣਾਂ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਲ ਕਰਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ। ਅੰਤ ਵਿਚ ਅਕੈਡਮੀ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰਣਾਂ, ਕੋਚ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਲਈ ਐਸ. ਸੀ. ਵਿੰਗ ਨਿਭਾਏਗਾ ਅਹਿਮ ਭੂਮਿਕਾ- ਸਲਾਣਾ, ਕੋਟਲੀ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬੌੜਾਂ ਕਲਾਂ ਵਿਖੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।