07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਮੂਲ ਮੰਤਰ, ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਅਤੇ ਅਰਦਾਸ ਨਾਲ ਹੋਈ

ਅਜੀਤ ਡੈਸਕ 31-07-2026
ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਬੀ.ਏ. (ਆਨਰਜ਼) ਮਲਟੀਡਿਸੀਪਲਿਨਰੀ ਭਾਗ-ਪਹਿਲਾ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਵਿਸ਼ੇਸ਼ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਕਾਦਮਿਕ ਸੈਸ਼ਨ 2026-27 ਵਿਚ ਦਾਖਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦੇ ਪਾਠ ਅਤੇ ਅਰਦਾਸ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੂੰ ਜਿੱਥੇ ਕਾਲਜ ਦੇ ਵਿਜ਼ਨ, ਮਿਸ਼ਨ, ਕੋਡ ਆਫ਼ ਕੰਡੱਕਟ ਅਤੇ ਹੋਰ ਮਹੱਤਵਪੂਰਨ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ, ਉੱਥੇ ਨਾਲ ਹੀ ਉਨ੍ਹਾਂ ਨੂੰ ਕਾਲਜ ਦੀਆਂ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇੰਡਕਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਵਿਦਿਆਰਥੀ ਜੀਵਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਕਾਲਜ ਦੀਆਂ ਕਦਰਾਂ-ਕੀਮਤਾਂ, ਅਕਾਦਮਿਕ ਪ੍ਰਣਾਲੀ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖਿਆਦਾਇਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਕੂਲੀ ਜੀਵਨ ਤੋਂ ਕਾਲਜ ਜੀਵਨ ਵਿਚ ਸੁਚਾਰੂ ਤਬਦੀਲੀ ਕਰਨ ਵਿਚ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰਦੇ ਹਨ। ਬੀ.ਏ. (ਆਨਰਜ਼) ਮਲਟੀਡਿਸੀਪਲਿਨਰੀ ਭਾਗ-ਪਹਿਲਾ ਦੇ ਕਲਾਸ ਇੰਚਾਰਜ ਡਾ. ਗੁਰਬਾਜ ਸਿੰਘ ਨੇ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਕਾਲਜ ਵਿਖੇ ਉਪਲਬਧ ਰੈੱਡ ਕਰਾਸ, ਖੇਡਾਂ ਦੀਆਂ ਸੁਵਿਧਾਵਾਂ, ਲਾਇਬ੍ਰੇਰੀ, ਸਰਕਾਰੀ ਅਤੇ ਗੈਰ-ਸਰਕਾਰੀ ਸਕਾਲਰਸ਼ਿਪਾਂ, ਮਾਤਾ ਗੁਜਰੀ ਸਟੱਡੀ ਸਰਕਲ, ਰਿਕਾਰਡਿੰਗ ਰੂਮ ਅਤੇ ਮੀਡੀਆ ਸੈਂਟਰ ਆਦਿ ਬਾਰੇ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਡੀਨ ਸਭਿਆਚਾਰਕ ਮਾਮਲੇ ਡਾ. ਰਾਸ਼ਿਦ ਰਸ਼ੀਦ ਨੇ ਕਾਲਜ ਵਲੋਂ ਖੇਤਰੀ, ਅੰਤਰ-ਖੇਤਰੀ, ਰਾਜ ਅਤੇ ਰਾਸ਼ਟਰੀ ਪੱਧਰ ਦੇ ਸਭਿਆਚਾਰਕ ਮੇਲਿਆਂ ਅਤੇ ਮੁਕਾਬਲਿਆਂ ਵਿਚ ਹਾਸਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਕਾਲਜ ਦੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਹਰਭਿੰਦਰ ਸਿੰਘ ਨੇ ਐਨ.ਐੱਸ.ਐੱਸ.ਦੀਆਂ ਗਤੀਵਿਧੀਆਂ ਅਤੇ ਇਸ ਦੇ ਮਹੱਤਵ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਐਨ.ਸੀ.ਸੀ. ਅਫ਼ਸਰ ਲੈਫ਼ਟੀਨੈਂਟ ਡਾ. ਪੁਸ਼ਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐਨ.ਸੀ.ਸੀ. ਵਿਚ ਸ਼ਾਮਲ ਹੋਣ ਦੇ ਲਾਭ, ਸ਼ਖ਼ਸੀਅਤ ਉਸਾਰੀ ਅਤੇ ਕੈਰੀਅਰ ਨਿਰਮਾਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਸੰਗੀਤ ਵਿਭਾਗ ਦੇ ਮੁਖੀ ਡਾ. ਸੀਮਾ ਰਾਣੀ ਦੀ ਦੇਖ-ਰੇਖ ਹੇਠ ਵੱਖ-ਵੱਖ ਸੰਗੀਤਕ ਵੰਨਗੀਆਂ ਪੇਸ਼ ਕੀਤੀਆਂ। ਅਰਥ ਸ਼ਾਸਤਰ ਵਿਭਾਗ ਦੇ ਡਾ.ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਅਤੇ ਅਨੁਸ਼ਾਸਨੀ ਨਿਯਮਾਂ ਤੋਂ ਜਾਣੂ ਕਰਵਾਇਆ। ਇਸ ਉਪਰੰਤ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਨੇ ਮਾਨਸਿਕ ਸਿਹਤ ਨੂੰ ਬਰਕਰਾਰ ਰੱਖਣ ਲਈ ਉਪਯੋਗੀ ਮਨੋਵਿਗਿਆਨਕ ਰਣਨੀਤੀਆਂ ਅਤੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਦੇ ਮੁਖੀ ਡਾ.ਹਰਗੁਣਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਦੀ ਸਦਵਰਤੋਂ ਵਿਸ਼ੇ ’ਤੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਇੰਡਕਸ਼ਨ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ.ਸ਼ਵੇਤਾ ਸਹਿਗਲ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਹਰਬੀਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਰਜੀਤ ਸਿੰਘ ਧੀਰਪੁਰ ਨੂੰ ਸੇਵਾ ਮੁਕਤੀ ’ਤੇ ਡਰਾਈਵਰ ਯੂਨੀਅਨ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਲਈ ਐਸ. ਸੀ. ਵਿੰਗ ਨਿਭਾਏਗਾ ਅਹਿਮ ਭੂਮਿਕਾ- ਸਲਾਣਾ, ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।