07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੁਰਜੀਤ ਸਿੰਘ ਧੀਰਪੁਰ ਨੂੰ ਸੇਵਾ ਮੁਕਤੀ ’ਤੇ ਡਰਾਈਵਰ ਯੂਨੀਅਨ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 31-07-2026
ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਐਂਡ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਡੀ.ਸੀ ਦਫ਼ਤਰ ਸਥਿਤ ਡਰਾਈਵਰ ਰੂਮ ਵਿਚ ਹੋਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਡਰਾਈਵਰਾਂ ਦੀ ਨਵੀਂ ਭਰਤੀ ਕਰਨਾ, ਡੀ.ਏ ਦੀ ਕਿਸ਼ਤਾਂ ਜਾਰੀ ਕਰਨਾ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਰਕੇ ਮੁਲਾਜ਼ਮਾਂ ਵਿਚ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਹੈ। ਮੀਟਿੰਗ ਉਪਰੰਤ ਸੁਰਜੀਤ ਸਿੰਘ ਧੀਰਪੁਰ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਦਿੱਤੀ ਗਈ ਅਤੇ ਡਰਾਈਵਰ ਯੂਨੀਅਨ ਅਹੁਦੇਦਾਰ ਤੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੁਰਜੀਤ ਸਿੰਘ ਨੇ ਪਸ਼ੂ ਪਾਲਨ ਵਿਭਾਗ ਵਿਚ ਬਤੌਰ ਡਰਾਈਵਰ ਵਜੋਂ ਬੇਦਾਗ਼ ਸੇਵਾ ਨਿਭਾਈ ਹੈ। ਇਸ ਮੌਕੇ ’ਤੇ ਜਸਪਾਲ ਸਿੰਘ ਸਾਬਕਾ ਪ੍ਰਧਾਨ, ਸਰਬਜੀਤ ਸਿੰਘ ਬਹੇੜ ਸੂਬਾ ਮੀਤ ਪ੍ਰਧਾਨ, ਇੰਦਰ ਸਿੰਘ ਰਾਏਪੁਰ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਗੁਰਪ੍ਰੀਤ ਸਿੰਘ ਕਲੌੜ, ਦਲਬਾਰਾ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ, ਸੇਵਾ ਸਿੰਘ, ਗੁਰਵਿੰਦਰ ਸਿੰਘ, ਹਾਕਮ ਸਿੰਘ ਖੇੜੀ, ਹਰਪ੍ਰੀਤ ਸਿੰਘ, ਗੁਰਮੁਖ ਸਿੰਘ ਚਤੁਰਪੁਰਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕਾਂਗਰਸ ’ਚ ਬਣੀਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸਾਲਸ ਬਣ ਕੇ ਅੱਗੇ ਆਉਣ ਲਈ ਤਿਆਰ ਹੋਏ ਇਤਿਹਾਸਕਾਰ- ਭਗਤ ਸਿੰਘ ਸਰੋਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਮੂਲ ਮੰਤਰ, ਜਪੁਜੀ ਸਾਹਿਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।