07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ ਸੱਚਖੰਡ ਪਿਆਨਾ ਕਰ ਗਏ

ਅਜੀਤ ਡੈਸਕ 31-07-2026
ਸੰਘੋਲ, 30 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਤੇ ਸਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ (57) ਸੰਖੇਪ ਬਿਮਾਰੀ ਉਪਰੰਤ ਬੀਤੀ ਰਾਤ 11 ਵਜੇ ਦੇ ਕਰੀਬ ਸੱਚਖੰਡ ਪਿਆਨਾ ਕਰ ਗਏ ਹਨ। ਜਿਸ ਕਾਰਨ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦਿਆਂ ਬਾਬਾ ਬਲਵੀਰ ਸਿੰਘ ਦੇ ਸਪੁੱਤਰ ਅਨੂਪ੍ਰੀਤ ਸਿੰਘ ਤੇ ਮਾਸਟਰ ਬਲਬੀਰ ਸਿੰਘ ਨੇ ਦੱਸਿਆ ਕਿ ਬਾਬਾ ਬਲਵੀਰ ਸਿੰਘ ਦੇ ਸੱਚਖੰਡ ਪਿਆਨਾ ਕਰਨ ’ਤੇ ਸੰਗਤਾਂ ਵੈਰਾਗਮਈ ਹਾਲਤ ਵਿਚ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਹਮੇਸ਼ਾ ਹੀ ਸੰਗਤਾਂ ਨੂੰ ਨਾਮ ਸਿਮਰਨ ਤੇ ਗੁਰਬਾਣੀ ਸਾਹਿਬ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਸਵੇਰੇ 9 ਵਜੇ ਤੋਂ ਸੰਗਤਾਂ ਨੂੰ ਬਾਬਾ ਜੀ ਦੇ ਪਵਿੱਤਰ ਸਰੀਰ ਦੇ ਦਰਸ਼ਨ ਕਰਵਾਏ ਜਾਣਗੇ ਤੇ 1 ਅਗਸਤ ਨੂੰ ਧਿਆਨੂੰ ਮਾਜਰਾ ਵਿਖੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸਣਯੋਗ ਹੈ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜੀਵਨ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਸੀ ।
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਨੇ ਸਫ਼ਾਈ ਸੇਵਕਾਂ ਦੇ ਧਰਨੇ ’ਚ ਕੀ... ਅਗਲੀ ਖ਼ਬਰ ਪੰਜਾਬ ਕਾਂਗਰਸ ’ਚ ਬਣੀਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸਾਲਸ ਬਣ ਕੇ ਅੱਗੇ ਆਉਣ ਲਈ ਤਿਆਰ ਹੋਏ ਇਤਿਹਾਸਕਾਰ- ਭਗਤ ਸਿੰਘ ਸਰੋਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।