07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਪੀ.ਐਮ. ਰਾਹਤ ਕੋਸ਼, ਰਾਹਵੀਰ ਅਤੇ ਫ਼ਰਿਸ਼ਤੇ ਸਕੀਮਾਂ ਨੂੰ ਸਮਾਂਬੱਧ ਲਾਗੂ ਕਰਨ ਲਈ ਨਿਰਦੇਸ਼ ਜਾਰੀ

ਅਜੀਤ ਡੈਸਕ 31-07-2026
ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਮਨਪ੍ਰੀਤ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਅਮਰਵੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਸੜਕ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸੜਕ ਹਾਦਸਿਆਂ ਦੀ ਰੋਕਥਾਮ, ਟਰੈਫ਼ਿਕ ਪ੍ਰਬੰਧਾਂ ਤੇ ਸੁਪਰੀਮ ਕੋਰਟ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸੁਪਰੀਮ ਕੋਰਟ ਵਿਚ ਚੱਲ ਰਹੀਆਂ ਵੱਖ-ਵੱਖ ਰਿੱਟ ਪਟੀਸ਼ਨਾਂ ਸਬੰਧੀ ਜ਼ਿਲ੍ਹਾ ਪੱਧਰ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਗਈ। ਖ਼ਾਸ ਤੌਰ ’ਤੇ ਸੜਕਾਂ ’ਤੇ ਪਸ਼ੂਆਂ ਦੀ ਆਵਾਜਾਈ, ਬੇਸਹਾਰਾ ਪਸ਼ੂਆਂ ਦੇ ਪ੍ਰਬੰਧਨ, ਸੜਕ ਹਾਦਸਿਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਦੀ ਪਾਲਣਾ ਬਾਰੇ ਸਬੰਧਿਤ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਪੀ.ਐਮ ਰਾਹਤ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਕੀਮ ਸੰਬੰਧੀ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਤੈਨਾਤ ਕਰਨ ਤਾਂ ਜੋ ਇਸ ਸਕੀਮ ਸੰਬੰਧੀ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਈ-ਡਾਰ ਪੋਰਟਲ ’ਤੇ ਹਾਦਸਿਆਂ ਦੀ ਸਮੇਂ ਸਿਰ ਐਂਟਰੀ, ਰਾਹਵੀਰ ਸਕੀਮ, ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਮਿੱਤਰ ਸਕੀਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਸੂਚਨਾ ਅਫ਼ਸਰ ਨੂੰ ਕਿਹਾ ਕਿ ਇਹ ਜ਼ਿਲ੍ਹੇ ਦੀ ਵੈੱਬਸਾਈਟ ਤੇ ਇਨ੍ਹਾਂ ਸਕੀਮਾਂ ਸੰਬੰਧੀ ਪੂਰੀ ਜਾਣਕਾਰੀ ਅੱਪਲੋਡ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿੱਟ ਐਂਡ ਰਨ ਮਾਮਲਿਆਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸੜਕ ਸੁਰੱਖਿਆ ਸਬੰਧੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ, ਸਕੂਲਾਂ ਅਤੇ ਕਾਲਜਾਂ ਵਿਚ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਵਧਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਸੜਕਾਂ ’ਤੇ ਲੋੜੀਂਦੇ ਸਾਈਨ ਬੋਰਡ, ਰੋਡ ਮਾਰਕਿੰਗ, ਸਪੀਡ ਕੰਟਰੋਲ ਉਪਾਅ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
ਏ.ਡੀ. ਸੀ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਕੰਮ ਕਰਨ ਤਾਂ ਜੋ ਸੜਕ ਹਾਦਸਿਆਂ ਵਿਚ ਕਮੀ ਲਿਆ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਰਣ ਗੁਪਤਾ, ਐਸ.ਡੀ.ਐਮ. ਖਮਾਣੋਂ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਦੀਪਜੌਤ ਕੌਰ, ਰਿਜਨਲ ਟਰਾਂਸਪੋਰਟ ਅਥਾਰਿਟੀ ਨਮਨ ਮੜਕਨ, ਡੀ.ਐਸ.ਪੀ. ਇੰਦਰਪ੍ਰੀਤ ਸਿੰਘ, ਡੀ.ਡੀ.ਪੀ.ਓ.ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ 4 ਨੌਜਵਾਨ ਕੀਤੇ ਕਾਬੂ, ਮੁਕੱਦਮਾ ਦਰਜQ ਅਗਲੀ ਖ਼ਬਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਨੇ ਸਫ਼ਾਈ ਸੇਵਕਾਂ ਦੇ ਧਰਨੇ ’ਚ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।