07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਦੌਰਾਨ ਸਫ਼ਾਈ ਸੇਵਕਾਂ ਤੇ ਰਾਜਨੀਤਿਕ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਅਜੀਤ ਡੈਸਕ 31-07-2026
ਖਮਾਣੋਂ, 30 ਜੁਲਾਈ (ਮਨਮੋਹਨ ਸਿੰਘ ਕਲੇਰ)-ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸਫ਼ਾਈ ਕਰਮੀਆਂ ਦੇ ਸੱਦੇ ’ਤੇ ਖਮਾਣੋਂ ਵਿਚ ਵੀ ਸਫ਼ਾਈ ਕਰਮੀਆਂ ਵਲੋਂ ਪੰਜਾਬ ਬੰਦ ਦੀ ਕਾਲ ਤੇ ਜਿੱਥੇ ਬਾਜ਼ਾਰ ਬੰਦ ਰਹੇ, ਉੱਥੇ ਹੀ ਸਫ਼ਾਈ ਸੇਵਕਾਂ ਤੇ ਰਾਜਨੀਤਿਕ ਆਗੂਆਂ ਵਲੋਂ ਉਨ੍ਹਾਂ ਦੀ ਹਮਾਇਤ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਸਪਾ ਆਗੂ ਸ਼ਿਵ ਕੁਮਾਰ ਕਲਿਆਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਮਹਿਜ਼ ਇਕ ਕਾਰਵਾਈ ਕਰਕੇ ਬਚਾਉਣ ਦੇ ਬਹਾਨੇ ਕਰ ਰਹੀ ਹੈ, ਜਦੋਂਕਿ ਅਸਲ ਵਿਚ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਮੰਨਦੇ ਹੋਏ ਕਿਸੇ ਸਜ਼ਾ ਦਾ ਹੱਕਦਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ ਚੇਅਰਮੈਨ ਵੀ ਇਸ ਮਾਮਲੇ ਤੇ ਚੁੱਪ ਧਾਰੀ ਬੈਠੇ ਹਨ, ਜੋ ਕਿ ਅਨੁਸੂਚਿਤ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ। ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਕਿਹਾ ਕਿ ਜਿਨ੍ਹੀ ਦੇਰ ਉਕਤ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਸਫ਼ਾਈ ਸੇਵਕ ਆਪਣੇ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ। ਇਸ ਮੌਕੇ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਤੇ ਸਥਾਨਕ ਸਫ਼ਾਈ ਕਰਮੀਂ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਪੰਜਾਬ ਦੇ ਕਾਲਜਾਂ ’ਚ ਵਿਦਿਆਰਥੀ ਚੋਣਾਂ ਲਈ ਆਵਾਜ਼ ਬੁਲੰਦ ਕਰਨ ਦਾ ਢੁਕਵਾਂ ਸਮਾਂ-ਪੰਧੇਰ ਅਗਲੀ ਖ਼ਬਰ ਖਮਾਣੋਂ ਵਿਖੇ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਸਫਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।