07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ-ਵਿਧਾਇਕ ਲਖਵੀਰ ਰਾਏ ਪਹਿਲੇ ਬੱਚੇ ਦੇ ਜਨਮ ’ਤੇ 5 ਹਜ਼ਾਰ ਰੁਪਏ ਅਤੇ ਦੂਜੇ ਬੱਚੇ ਵਜੋਂ ਧੀ ਦੇ ਜਨਮ ’ਤੇ 6ਹਜ਼ਾਰ ਰੁਪਏ ਦੀ ਮਾਲੀ ਸਹਾਇਤਾ

ਅਜੀਤ ਡੈਸਕ 31-07-2026
ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਸਰਕਾਰ ਵਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿਚ ਪਹਿਲੀ ਕਿਸ਼ਤ 3 ਹਜ਼ਾਰ ਰੁਪਏ ਅਤੇ ਦੂਜੀ ਕਿਸ਼ਤ 2 ਹਜ਼ਾਰ ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵਲੋਂ 6 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਇਕੋ ਕਿਸ਼ਤ ਵਿਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟਰਾਂਸਫਰ ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 38,357 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਵੱਧ ਤੋਂ ਵੱਧ ਹੱਕਦਾਰ ਮਹਿਲਾਵਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਲੋੜੀਂਦੀਆਂ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਚ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਡਵੋਕੇਟ ਮਨੀ ਬੜਿੰਗ ਦੇ ਵੇਰਕਾ ਮਿਲਕ ਪਲਾਂਟ ਪਟਿਆਲਾ ਦਾ ਡਾਇਰੈਕਟਰ ਬਣਨ ’ਤੇ ਹਲਕਾ ਅਮਲੋਹ ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।