ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ, ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪਿੰਡ ਨਰੈਣਗੜ੍ਹ ਛੰਨਾ ਦੀ ਧਰਮਸ਼ਾਲਾ ਲਈ ਪਿੰਡ ਦੀ ਪੰਚਾਇਤ ਨੂੰ ਚੈੱਕ ਸੌਂਪਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ, ਜਿਸਦੇ ਤਹਿਤ ਪਿੰਡਾਂ ’ਚ ਵੱਡੇ ਖੇਡ ਗਰਾਊਂਡ , ਖੁੱਲ੍ਹੇ ਜਿੰਮ, ਵੱਡੇ ਪਾਰਕ, ਵਧੀਆ ਮਿਆਰੀ ਸਕੂਲ ਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੀ ਪੂਰਾ ਲਾਭ ਦੇ ਰਹੀ ਹੈ ਤੇ ਸਰਕਾਰ ਦੀ ਰਸੋਈ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ, ਬਿਜਲੀ ਯੂਨਿਟਾਂ ਮੁਆਫ਼, ਸਿਹਤ ਸਹੂਲਤਾਂ ਆਦਿ ਵਰਗੀਆਂ ਸਹੂਲਤਾਂ ਨੂੰ ਘਰ-ਘਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਦਾ ਸਰਬਪੱਖੀ ਹੋ ਸਕੇ। ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਿਹਾ ਹੈ ਜਿਸ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਵੇਗੀ, ਜਿਸ ਦੁਆਰਾ ਅਧੂਰੇ ਕਾਰਜਾਂ ਨੂੰ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਹਰਿੰਦਰ ਸਿੰਘ, ਪੰਚ ਲਖਵੀਰ ਸਿੰਘ, ਨੰਬਰਦਾਰ ਇੰਦਰਜੀਤ ਸਿੰਘ, ਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਹਰਮੇਸ਼ ਸਿੰਘ ਤੇ ਨੰਬਰਦਾਰ ਕਰਮ ਸਿੰਘ ਆਦਿ ਵੀ ਹਾਜ਼ਰ ਸਨ।