02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰੇਲਵੇ ਪੁਲਿਸ ਨੂੰ ਟਰੈਕ ਤੋਂ ਨੌਜਵਾਨ ਦੀ ਲਾਸ਼ ਤੇ ਪਲੇਟਫ਼ਾਰਮ ਤੋਂ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਰੇਲਵੇ ਪੁਲਿਸ ਨੂੰ ਮੰਡੀ ਗੋਬਿੰਦਗੜ੍ਹ ਤੋਂ ਸਰਹਿੰਦ ਰੇਲਵੇ ਟਰੈਕ ਤੇ ਇਕ ਨਾਮਾਲੂਮ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰੇਲਵੇ ਟਰੈਕ ਤੋਂ 30 ਤੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੇ ਪੁਰਾਣੀ ਫਿੱਕੇ ਗੁਲਾਬੀ ਰੰਗ ਦੀ ਟੀ ਸ਼ਰਟ ਪਾਈ ਹੈ, ਸਿਰ ਤੋਂ ਮੋਨਾ, ਸਾਂਵਲਾ ਰੰਗ, ਕਲੀਨ ਸੇਵ ਤੇ ਬਾਂਹ ’ਤੇ ਮੁਕੇਸ਼ ਪੂਜਾ ਲਿਖਿਆ ਹੋਇਆ ਹੈ। ਜਿਸ ਤੋਂ ਕੋਈ ਵੀ ਪਤੇ ਦਾ ਸਬੂਤ ਨਹੀਂ ਮਿਲਿਆ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਮੌਤ ਰੇਲ ਗੱਡੀ ਚੋਂ ਡਿੱਗਣ ਕਾਰਨ ਹੋਈ ਜਾਪਦੀ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ 72 ਘੰਟਿਆਂ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਇਸੇ ਤਰ੍ਹਾਂ ਰੇਲਵੇ ਪੁਲਿਸ ਨੂੰ ਪਲੇਟ ਫਾਰਮ ਨੰਬਰ 2 ਸਰਹਿੰਦ ਤੋਂ ਇਕ ਅਗਿਆਤ ਬਜ਼ੁਰਗ ਦੀ ਲਾਸ਼ ਮਿਲਣ ਦਾ ਵੀ ਸਮਾਚਾਰ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰੇਲਵੇ ਪਲੇਟਫ਼ਾਰਮ 2 ਤੇ ਇਕ ਬਜ਼ੁਰਗ ਵਿਅਕਤੀ ਦੀ ਕੁਦਰਤੀ ਮੌਤ ਹੋ ਗਈ। ਜਿਸ ਨੇ ਚਿੱਟੀ ਚੈਕਦਾਰ ਕਮੀਜ਼ ਤੇ ਗਰੇ ਰੰਗ ਦੀ ਪੈਂਟ ਪਾਈ ਹੋਈ ਹੈ, ਜਿਸ ਕੋਲ ਕੋਈ ਵੀ ਸ਼ਨਾਖ਼ਤੀ ਕਾਰਡ ਨਹੀਂ ਮਿਲਿਆ ਹੈ। ਪੁਲਿਸ ਦੁਆਰਾ ਉਕਤ ਬਜ਼ੁਰਗ ਦੀ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਸ਼ਨਾਖ਼ਤ ਲਈ ਰਖਵਾ ਦਿੱਤਾ ਗਿਆ ਹੈ
ਪਿਛਲੀ ਖ਼ਬਰ ਭਾਜਪਾ ਆਗੂ ਮੋਹਨ ਸਿੰਘ ਚੁੰਨੀ ਵਲੋਂ ਸਫ਼ਾਈ ਸੇਵਕਾਂ ਦੇ ਧਰਨੇ-ਪ੍ਰਦਰਸ਼ਨ ਦਾ ਸਮਰਥਨ ਅਗਲੀ ਖ਼ਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਸੁਖਬੀਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।