02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਜਪਾ ਆਗੂ ਮੋਹਨ ਸਿੰਘ ਚੁੰਨੀ ਵਲੋਂ ਸਫ਼ਾਈ ਸੇਵਕਾਂ ਦੇ ਧਰਨੇ-ਪ੍ਰਦਰਸ਼ਨ ਦਾ ਸਮਰਥਨ

ਅਜੀਤ ਡੈਸਕ 01-08-2026
ਬਸੀ ਪਠਾਣਾਂ, 31 ਜੁਲਾਈ (ਰਾਜਿੰਦਰ ਸ਼ਰਮਾ)-ਭਾਰਤੀ ਜਨਤਾ ਪਾਰਟੀ ਸਰਕਲ ਚੁੰਨ੍ਹੀ ਕਲਾਂ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਨੰਬਰਦਾਰ ਮੋਹਨ ਸਿੰਘ ਚੁੰਨੀ ਨੇ ਨਗਰ ਕੌਂਸਲ ਦਫ਼ਤਰ ਬਸੀ ਪਠਾਣਾਂ ਵਿਖੇ ਪਹੁੰਚ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ। ਮੋਹਨ ਸਿੰਘ ਚੁੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਫ਼ਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸਫ਼ਾਈ ਸੇਵਕਾਂ ਅਤੇ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ। ਚੁੰਨੀ ਨੇ ਭਰੋਸਾ ਦਿਵਾਇਆ ਕਿ ਜਦੋਂ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਸੰਜੀਵ ਕੁਮਾਰ, ਪ੍ਰਧਾਨ ਦੇਸਰਾਜ, ਸੀਨੀਅਰ ਮੀਤ ਪ੍ਰਧਾਨ ਕਾਸ਼ੀ ਰਾਮ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਪੈੱ੍ਰਸ ਸਕੱਤਰ ਕਿਰਨ ਕੁਮਾਰ, ਮੁੱਖ ਸਲਾਹਕਾਰ ਜਗਪਾਲ ਸਿੰਘ, ਸਲਾਹਕਾਰ ਮੋਹਨ ਲਾਲ, ਖ਼ਜ਼ਾਨਚੀ ਰਜੇਸ਼ ਕੁਮਾਰ, ਜਸਪ੍ਰੀਤ ਸਿੰਘ, ਕਰਤਾਰ ਸਿੰਘ, ਸ਼ੀਤਲ ਕੁਮਾਰ, ਚੰਦਰ ਸ਼ੇਖਰ ਸਮੇਤ ਵੱਡੀ ਗਿਣਤੀ ’ਚ ਮਹਿਲਾਵਾਂ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੇਸ਼ ਦੇ ਲੋਕਾਂ ਲਈ ਪੇ੍ਰਨਾ ਸਰੋਤ ਰਹੇਗੀ-ਵਿਧਾਇਕ ਹੈਪੀ ਅਗਲੀ ਖ਼ਬਰ ਰੇਲਵੇ ਪੁਲਿਸ ਨੂੰ ਟਰੈਕ ਤੋਂ ਨੌਜਵਾਨ ਦੀ ਲਾਸ਼ ਤੇ ਪਲੇਟਫ਼ਾਰਮ ਤੋਂ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।