ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਕੁਰਬਾਨੀ ਦੇਸ਼ ਵਾਸੀਆਂ ਲਈ ਸਦਾ ਪੇ੍ਰਨਾ ਸਰੋਤ ਰਹੇਗੀ। ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਰੋਜ਼ਾ ਸ਼ਰੀਫ਼ ਨੇੜੇ ਸ਼ਹੀਦ ਊਧਮ ਸਿੰਘ ਦੇ ਸਮਾਰਕ ’ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਮਾਰਗ ’ਤੇ ਚੱਲਦੇ ਹੋਏ ਜੀਵਨ ਬਤੀਤ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਪੀੜ੍ਹੀ ਨੂੰ ਵੀ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪੇ੍ਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ।