02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਵਿਫ਼ਟ ਕਾਰ ਚਾਲਕ 5 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ

ਅਜੀਤ ਡੈਸਕ 01-08-2026
ਬਸੀ ਪਠਾਣਾਂ, 31 ਜੁਲਾਈ (ਰਾਜਿੰਦਰ ਸ਼ਰਮਾ)-ਥਾਣਾ ਬਡਾਲੀ ਆਲਾ ਸਿੰਘ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਨੂੰ 5 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਚੌਕੀ ਖੇੜਾ ਨੇੜੇ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਬਡਾਲੀ ਆਲਾ ਸਿੰਘ ਵਲੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਕਾਰ ਦੇ ਚਾਲਕ ਨੇ ਅਚਾਨਕ ਗੱਡੀ ਰੋਕ ਕੇ ਪੁਲਿਸ ਪਾਰਟੀ ਨੂੰ ਦੇਖ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਤੁਰੰਤ ਉਸ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ’ਚੋਂ 5 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਦੁਆਰਾ ਕਾਬੂ ਕੀਤੇ ਵਿਅਕਤੀ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਚੁੰਨੀ ਕਲਾਂ ਵਜੋਂ ਦੱਸੀ ਗਈ ਹੈ। ਪੁਲਿਸ ਨੇ ਕਮਲਪ੍ਰੀਤ ਸਿੰਘ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸਪਲੈਂਡਰ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।