02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਤੁਰੰਤ ਮੰਨੇ-ਹਰਬੰਸ ਸਿੰਘ ਪੰਧੇਰ

ਅਜੀਤ ਡੈਸਕ 01-08-2026
ਖਮਾਣੋਂ, 31 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਮਾਲਵਾ ਸਭਿਆਚਾਰਕ ਕਲੱਬ ਖਮਾਣੋਂ ਦੇ ਪ੍ਰਧਾਨ ਹਰਬੰਸ ਸਿੰਘ ਪੰਧੇਰ ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਰਹੀ ਹੈ। ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਧਰਨੇ ਅਤੇ ਹੜਤਾਲਾਂ ਕਰਨ ਲਈ ਮਜਬੂਰ ਹਨ ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਰਵੱਈਆ ਅਪਣਾ ਰਹੀ ਹੈ। ਹਰਬੰਸ ਸਿੰਘ ਪੰਧੇਰ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਤੇ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ’ਤੇ ਲਾਠੀਚਾਰਜ ਮੰਦਭਾਗਾ ਅਤੇ ਲੋਕਤੰਤਰ ਵਿਰੋਧੀ ਕਦਮ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਧਾਲੀਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਦਿੱਤੀ ਜਾਵੇਗੀ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।