02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ ਜਾਣਗੇ-ਬਾਬਾ ਪਰਮਜੀਤ ਸਿੰਘ

ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ 10 ਅਗਸਤ ਨੂੰ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ, ਸੰਤ ਨਿਰਮਲ ਆਸ਼ਰਮ, ਹੰਸਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੰਤ ਨਿਰਮਲ ਆਸ਼ਰਮ ਖੇੜਾ ਦੇ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੰਪਟ ਪਾਠਾਂ ਦੀ ਲੜੀ 4 ਅਗਸਤ ਨੂੰ ਸਵੇਰੇ 9 ਵਜੇ ਆਰੰਭ ਹੋਵੇਗੀ ਅਤੇ 10 ਅਗਸਤ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਨਮ ਦਿਹਾੜੇ ਨੂੰ ਸਮਰਪਿਤ 4 ਤੋਂ 9 ਅਗਸਤ ਤੱਕ ਰੋਜ਼ਾਨਾ ਸ਼ਾਮ 7 ਤੋਂ 9 ਵਜੇ ਤੱਕ ਸੋਦਰ ਦੀ ਚੌਕੀ ਦਾ ਵਿਸ਼ੇਸ਼ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਉੱਚ ਕੋਟੀ ਦੇ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ 10 ਅਗਸਤ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਕੰਪਲੈਕਸ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਅੱਖਾਂ, ਦਿਲ, ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਸਮਾਗਮਾਂ ਸਮੇਂ ਸਾਰਾ ਦਿਨ ਸੰਗਤਾਂ ਲਈ ਖੀਰ ਪੂੜਿਆਂ ਦਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਗਲੋਬਲ ਵਾਰਮਿੰਗ ਦੇ ਖਤਰੇ ਤੋਂ ਬਚਣ ਲਈ ਬੂਟੇ ਲਗਾਉਣਾ ਜ਼ਰੂਰੀ-ਮੋਹਨ ਸਿੰਘ ਸਿੱਧੂ ਅਗਲੀ ਖ਼ਬਰ ਸਫ਼ਾਈ ਸੇਵਕ ਕਾਕਾ ਸਿੰਘ ਨੂੰ ਸੇਵਾ-ਮੁਕਤੀ ’ਤੇ ਨਗਰ ਕੌਂਸਲ ਦਫ਼ਤਰ ਵਲੋਂ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।