02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਜਗਾਉਣ ਲਈ ‘ਸ਼ਹੀਦ ਊਧਮ ਸਿੰਘ ਨੌਜਵਾਨ ਸਭਾ’ ਦਾ ਗਠਨ

ਅਜੀਤ ਡੈਸਕ 01-08-2026
ਸਨੌਰ, 31 ਜੁਲਾਈ (ਸੋਖਲ)-ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਤੇ ਸ਼ਹੀਦਾਂ ਦੇ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਨੌਜਵਾਨ ਸਭਾ ਦਾ ਗਠਨ ਕੀਤਾ। ਇਸ ਮੌਕੇ ਕ੍ਰਿਸ਼ਨ ਸਿੰਘ ਥਿੰਦ ਨੂੰ ਸਭਾ ਦਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਹਰਬਿਲਾਸ ਨੂੰ ਜਨਰਲ ਸਕੱਤਰ ਚੁਣਿਆ ਗਿਆ। ਦੋਵੇਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਵਲੋਂ ਸਨਮਾਨਿਤ ਕੀਤਾ। ਸਭਾ ਵਲੋਂ ਪ੍ਰੀਤਮ ਸਿੰਘ ਸਨੌਰ, ਅਰਜਨ ਸਿੰਘ ਸਨੌਰ, ਜਸਵਿੰਦਰ ਸਿੰਘ ਬ੍ਰਹਮਪੁਰਾ, ਕਰਮ ਸਿੰਘ ਤੇ ਐਮ. ਸੀ. ਸੁਖਦੀਪ ਸਿੰਘ ਸਨੌਰ ਨੂੰ ਸਰਪ੍ਰਸਤ ਨਿਯੁਕਤ ਕਰਨ ਦੇ ਨਾਲ 21 ਮੈਂਬਰੀ ਕਾਰਜਕਾਰੀ ਦਾ ਵੀ ਐਲਾਨ ਕੀਤਾ। ਨਵ-ਨਿਯੁਕਤ ਪ੍ਰਧਾਨ ਕ੍ਰਿਸ਼ਨ ਸਿੰਘ ਥਿੰਦ ਨੇ ਕਿਹਾ ਕਿ ਸਭਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ, ਕੁਰਬਾਨੀ ਅਤੇ ਦੇਸ਼-ਪ੍ਰੇਮ ਤੋਂ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਗੁਰਦੁਆਰਾ ਸਾਹਿਬ ਭੁੱਨਰਹੇੜੀ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਪ੍ਰਸਿੱਧ ਢਾਡੀ ਜਥੇ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਵਾਰਾਂ ਪੇਸ਼ ਕੀਤੀਆਂ ਜਾਣਗੀਆਂ ਅਤੇ ਸ਼ਹੀਦ ਊਧਮ ਸਿੰਘ ਦੀ ਸੋਚ ਨੂੰ ਪ੍ਰਫੁੱਲਤ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਪ੍ਰਮੁੱਖ ਹਸਤੀਆਂ ਵੀ ਹਾਜ਼ਰ ਰਹਿਣਗੀਆਂ।
ਪਿਛਲੀ ਖ਼ਬਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਸਿੱਧੀ ਬੱਸ ਸੇਵਾ ਸ਼ੁਰੂ- ਚੇਅਰਮੈਨ ਹਰਪਾਲ ਜੁਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।