02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 01-08-2026
ਸਨੌਰ, 30 ਜੁਲਾਈ (ਸੋਖਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਸਿੰਘ ਅਮਰ ਸੰਘੇੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਲਕਾ ਸਨੌਰ ਅਤੇ ਜ਼ਿਲ੍ਹਾ ਪਟਿਆਲਾ ਨਾਲ ਸੰਬੰਧਤ ਵਿਕਾਸ ਕਾਰਜਾਂ, ਨੌਜਵਾਨਾਂ ਦੇ ਰੁਜ਼ਗਾਰ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕ ਭਲਾਈ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਅਮਰਦੀਪ ਸਿੰਘ ਅਮਰ ਸੰਘੇੜਾ ਨੇ ਮੁੱਖ ਮੰਤਰੀ ਨੂੰ ਹਲਕੇ ਦੇ ਲੋਕਾਂ ਦੀਆਂ ਕੁਝ ਅਹਿਮ ਮੰਗਾਂ ਤੋਂ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜਲਦ ਹੱਲ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਅਮਰ ਸੰਘੇੜਾ ਨੇ ਮੁੱਖ ਮੰਤਰੀ ਦਾ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਲਈ ਪਹਿਲਾਂ ਨਾਲੋਂ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਨੰਗਲ ਕਤਲ ਕਾਂਡ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 7 ਨਾਜਾਇਜ਼ ਹਥਿਆਰਾਂ ਸਮੇਤ ਦੋ ਕਾਬੂ ਅਗਲੀ ਖ਼ਬਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।