02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ-ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦੀ ਅਗਵਾਈ ਹੇਠ ਮਾਡਰਨ ਵੈਲੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਤੇ ਪੰਜਾਬ ਦੇ ਹੱਕਾਂ ਲਈ ਡਟਕੇ ਸੰਘਰਸ਼ ਕਰਨ ਦਾ ਅਹਿਦ ਲਿਆ।

ਅਜੀਤ ਡੈਸਕ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦੀ ਅਗਵਾਈ ਹੇਠ ਮਾਡਰਨ ਵੈਲੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਤੇ ਪੰਜਾਬ ਦੇ ਹੱਕਾਂ ਲਈ ਡਟਕੇ ਸੰਘਰਸ਼ ਕਰਨ ਦਾ ਅਹਿਦ ਲਿਆ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦਿਨ ਦਿਹਾੜੇ ਵਾਪਰ ਰਹੀਆਂ ਕਤਲੋਗਾਰਤ ਦੀਆਂ ਵਾਰਦਾਤਾਂ, ਫਿਰੋਤੀਆਂ ਮੰਗਣ ਤੇ ਨਸ਼ਿਆਂ ਦੀ ਵਧਦੇ ਰੁਝਾਨ ਕਾਰਨ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਠਗਿਆ ਅਤੇ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਥੇ ਹੀ ਬੱਸ ਨਹੀਂ ‘ਆਪ’ ਸਰਕਾਰ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ, ਮਹਿਲਾਵਾਂ ਤੇ ਉਦਯੋਗਪਤੀਆਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ। ਜਿਸ ਕਰਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਦਾ ਮਨ ਬਣਾ ਚੁੱਕੇ ਹਨ। ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਸੂਬੇ ਦੇ ਹਰ ਵਰਗ ਨਾਲ ਸੰਪਰਕ ਕਰਕੇ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਸੱਤਾ ਵਿਚ ਲਿਆਉਣਗੇ। ਇਸ ਮੌਕੇ ਗੁਰਿੰਦਰ ਸਿੰਘ ਮੈੜਾਂ, ਨਰਿੰਦਰ ਤਕਿਆਰ, ਜਗਜੀਤ ਸਿੰਘ ਸੇਖੋਂ, ਦਲਬੀਰ ਸਿੰਘ ਭਾਸ਼ਾ, ਸਰਤੇਗ ਸਿੰਘ ਪਾਲੀ, ਗੁਰਜੀਤ ਸਿੰਘ ਮੰਗਾ, ਬਲਵਿੰਦਰ ਸਿੰਘ ਢੀਂਡਸਾ, ਦਰਸ਼ਨ ਸਿੰਘ ਸਿੱਧੂ, ਮਾਸਟਰ ਕਰਨਵੀਰ ਰੰਧਾਵਾ, ਡਾ. ਅਮਨਦੀਪ ਸਿੰਘ, ਸੁਨੀਲ ਪੁਰੀ, ਹਰਜੀਤ ਸਿੰਘ ਟਿਵਾਣਾ, ਹਰਭਜਨ ਸਿੰਘ ਡੰਘੇੜੀਆਂ, ਹਰਭਜਨ ਸਿੰਘ ਸਾਬਕਾ ਚੇਅਰਮੈਨ, ਸੁਖਦੀਪ ਸਿੰਘ, ਸੁਰਿੰਦਰ ਸਿੰਘ, ਕਿਰਪਾਲ ਸਿੰਘ ਬਰਾਸ, ਇਕਬਾਲ ਟਾਲ, ਪਰਮਜੀਤ ਸਿੰਘ, ਗੁਰਮੁਖ ਸਿੰਘ, ਕੈਪਟਨ ਚਰਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਗੁਰਜੀਤ ਸਿੰਘ, ਕੁਲਬੀਰ ਸਿੰਘ, ਹਰਜੀਤ ਸਿੰਘ ਮਾਡਰਨ ਵੈਲੀ, ਜਗਤਾਰ ਸਿੰਘ ਕਾਲੇਮਾਜਰਾ, ਹਰਪ੍ਰੀਤ ਸਿੰਘ, ਚੰਚਲ ਤਕਿਆਰ, ਅਮਿਤ ਕੁਮਾਰ ਸ਼ਾਹੀ, ਗੁਰਦੇਵ ਸਿੰਘ ਲਾਡੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੌਂਕੀ ਨਬੀਪੁਰ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਅਲਕੋਹਲ ਬਰਾਮਦ ਕਰ 2 ਵਿਅਕਤੀਆਂ ’ਤੇ ਕੀਤਾ ਮੁਕੱਦਮਾ ਦਰਜ ਅਗਲੀ ਖ਼ਬਰ ਪੰਜੋਲੀ ਕਲਾਂ ਵਿਖੇ ਕੌਮੀ ਸ਼ਹੀਦਾਂ ਨੂੰ ਸਮਰਪਿਤ ਪੰਥਕ ਇਕੱਤਰਤਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।