02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਓਰੀਐਂਟੇਸ਼ਨ ਪ੍ਰੋਗਰਾਮ ਦਾ ਸਫਲ ਆਯੋਜਨ

ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਵੱਲੋਂ ਬੀ. ਐੱਸ.

ਬਾਇਓਟੈਕਨਾਲੋਜੀ ਵਿਭਾਗ ਵਲੋਂ ਆਯੋਜਿਤ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਅਧਿਆਪਕ। ਅਜੀਤ ਤਸਵੀਰ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਵੱਲੋਂ ਬੀ. ਐੱਸ. ਸੀ. (ਆਨਰਜ਼) ਬਾਇਉਟੈਕਨਾਲੋਜੀ ਭਾਗ-ਪਹਿਲਾ ਦੇ ਨਵੇਂ ਦਾਖ਼ਲਾ ਪ੍ਰਾਪਤ ਵਿਦਿਆਰਥੀਆਂ ਲਈ ਪੰਜ ਰੋਜ਼ਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੇ ਵਿਦਿਆਰਥੀ-ਕੇਂਦਰਿਤ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ, ਵਿਹਾਰਕ ਅਤੇ ਖੋਜ-ਕੇਂਦਰਿਤ ਮਾਹੌਲ ਨਾਲ ਸੁਚਾਰੂ ਢੰਗ ਨਾਲ ਜਾਣੂ ਕਰਵਾਉਂਦੇ ਹਨ ਅਤੇ ਉੱਚ ਸਿੱਖਿਆ ਦੇ ਸਫ਼ਰ ਲਈ ਮਜ਼ਬੂਤ ਬੁਨਿਆਦ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਬਾਇਉਟੈਕਨਾਲੋਜੀ ਦੇ ਖੇਤਰ ਵਿਚ ਨਵੀਆਂ ਉਪਲਬਧੀਆਂ ਹਾਸਿਲ ਕਰਨ ਦੇ ਨਾਲ-ਨਾਲ ਸਮਾਜ ਦੇ ਵਿਕਾਸ ਵਿਚ ਵੀ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ। ਬਾਇਓਟੈਕਨੋਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੰਜ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਹਰ ਦਿਨ ਨੂੰ ਇਕ ਵਿਸ਼ੇਸ਼ ਥੀਮ ਅਧੀਨ ਵਿਉਂਤਬੱਧ ਕੀਤਾ, ਜਿਸ ਤਹਿਤ ਵਿਦਿਆਰਥੀਆਂ ਨੂੰ ਅਕਾਦਮਿਕ ਬੁਨਿਆਦ, ਪ੍ਰਯੋਗਸ਼ਾਲਾ ਸੁਰੱਖਿਆ ਤੇ ਕਾਰਜ-ਪ੍ਰਣਾਲੀ, ਜੈਵਿਕ ਖੋਜ ਵਿਚ ਕੰਪਿਊਟੇਸ਼ਨਲ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਬਾਇਓਟੈਕਨੋਲੋਜੀ ਖੇਤਰ ਵਿਚ ਉਪਲਬਧ ਰੁਜ਼ਗਾਰ ਤੇ ਖੋਜ ਦੀਆਂ ਵਿਭਿੰਨ ਸੰਭਾਵਨਾਵਾਂ ਬਾਰੇ ਵਿਸਤਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਹਰਮਨਜੋਤ ਕੌਰ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਖੋਜ ਪ੍ਰਤੀ ਜਿਗਿਆਸਾ ਤੇ ਨਵੀਨਤਾਕਾਰੀ ਦ੍ਰਿਸ਼ਟੀਕੋਣ ਨੂੰ ਵਿਕਸਿਤ ਕਰਨਾ ਸੀ, ਤਾਂ ਜੋ ਉਹ ਆਪਣੇ ਅਕਾਦਮਿਕ ਤੇ ਖੋਜ-ਸਫ਼ਰ ਦੀ ਮਜ਼ਬੂਤ ਬੁਨਿਆਦ ਰੱਖ ਸਕਣ। ਪ੍ਰੋਗਰਾਮ ਦੌਰਾਨ ਡਾ. ਸਿੰਮੀ ਗੋਇਲ, ਡਾ. ਮੋਨਿਕਾ, ਡਾ. ਨੀਤੂ ਤ੍ਰੇਹਨ, ਸ੍ਰੀਮਤੀ ਜਸਵਿੰਦਰ ਕੌਰ ਤੇ ਡਾ. ਗੁਰਬਾਜ ਸਿੰਘ ਵਲੋਂ ਵਿਦਿਆਰਥੀਆਂ ਲਈ ਗਿਆਨ ਭਰਪੂਰ ਤੇ ਪ੍ਰੇਰਣਾਦਾਇਕ ਸੈਸ਼ਨਾਂ ਦਾ ਆਯੋਜਨ ਕੀਤਾ, ਜਿਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਐਨ. ਸੀ. ਸੀ., ਐਨ. ਐੱਸ. ਐੱਸ., ਵੱਖ-ਵੱਖ ਸਕਾਲਰਸ਼ਿਪ ਯੋਜਨਾਵਾਂ, ਸੱਭਿਆਚਾਰਕ ਤੇ ਖੇਡ ਗਤੀਵਿਧੀਆਂ, ਐਂਟੀ-ਰੈਗਿੰਗ ਜਾਗਰੂਕਤਾ, ਸਮਾਂ ਪ੍ਰਬੰਧਨ ਅਤੇ ਕਰੀਅਰ ਮਾਰਗ ਦਰਸ਼ਨ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਪਿਛਲੀ ਖ਼ਬਰ ਜੀ. ਪੀ. ਸੀ. ਨੂੰ ‘ਨਸ਼ਾ ਮੁਕਤ ਕੈਂਪਸ’ ਐਵਾਰਡ ਮਿਲਣਾ ਮਾਣ ਵਾਲੀ ਗੱਲ-ਡਾ. ਨੀਨਾ ਸੇਠ ਪਜਨੀ ਅਗਲੀ ਖ਼ਬਰ ਲਾਇਨ ਆਨੰਦ ਪਨੇਸਰ ‘ਮਲਟੀਪਲ ਬੈੱਸਟ ਸੈਕਟਰੀ ਐਵਾਰਡ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।