02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸਫਲ ਬਣਾਉਣ ਲਈ ਸਾਬਕਾ ਵਿਧਾਇਕ ਨਾਗਰਾ ਨੇ ਵਰਕਰਾਂ ਦਾ ਕੀਤਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ (ਪੰਜਾਬ) ਦੇ ਕੋ-ਚੇਅਰਮੈਨ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪੱਧਰੀ ਕਾਂਗਰਸ ਮੀਟਿੰਗ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਫਰੰਟਲ ਸੰਗਠਨਾਂ ਦੇ ਨੁਮਾਇੰਦਿਆਂ, ਮਹਿਲਾ ਕਾਂਗਰਸ, ਯੂਥ ਕਾਂਗਰਸ, ਐਨ. ਐੱਸ.

ਅਜੀਤ ਡੈਸਕ 02-08-2026
ਫ਼ਤਹਿਗੜ੍ਹ ਸਾਹਿਬ, 1 ਅਗਸਤ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ (ਪੰਜਾਬ) ਦੇ ਕੋ-ਚੇਅਰਮੈਨ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪੱਧਰੀ ਕਾਂਗਰਸ ਮੀਟਿੰਗ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਫਰੰਟਲ ਸੰਗਠਨਾਂ ਦੇ ਨੁਮਾਇੰਦਿਆਂ, ਮਹਿਲਾ ਕਾਂਗਰਸ, ਯੂਥ ਕਾਂਗਰਸ, ਐਨ. ਐੱਸ. ਯੂ. ਆਈ., ਸੇਵਾਦਲ ਤੇ ਸਮੂਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਨਾਗਰਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿਚ ਹੋਈ ਇਹ ਮੀਟਿੰਗ ਪਾਰਟੀ ਲਈ ਨਵਾਂ ਉਤਸ਼ਾਹ ਤੇ ਨਵੀਂ ਦਿਸ਼ਾ ਲੈ ਕੇ ਆਈ ਹੈ। ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਰਕਰਾਂ ਦੀ ਰਿਕਾਰਡ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਕਾਡਰ ਅੱਜ ਵੀ ਪੂਰੀ ਤਰ੍ਹਾਂ ਇਕਜੁੱਟ, ਸਰਗਰਮ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਪਿਆਰ, ਵਿਸ਼ਵਾਸ ਅਤੇ ਸਮਰਪਣ ਹੀ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਪਾਰਟੀ ਦਾ ਹਰ ਵਰਕਰ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਸੰਕਲਪ ਨਾਲ ਘਰ-ਘਰ ਪਹੁੰਚ ਕੇ ਲੋਕਾਂ ਦੀ ਆਵਾਜ਼ ਬਣੇਗਾ ਅਤੇ ਪੰਜਾਬ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਨਾਗਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿਚ ਉੱਤਰੇਗੀ ਅਤੇ ਬੂਥ ਪੱਧਰ ਤੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗੀ। ਅੰਤ ਵਿਚ ਨਾਗਰਾ ਨੇ ਕਿਹਾ ਕਿ ਵਰਕਰਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਪੇ੍ਰਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਮਰਪਿਤ ਰਹਿਣਗੇ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਣੇ ਕਾਬੂ ਅਗਲੀ ਖ਼ਬਰ ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।