04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਪਿੰਡ ਘੇਲ ਨੂੰ ਬਰਤਨਾਂ ਦੀ ਬੇਲ ਭੇਟ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਹਲਕੇ ਵਿਚ ਆਰੰਭੇ ਲੋਕ ਭਲਾਈ ਦੇ ਕਾਰਜਾਂ ਤਹਿਤ ਪਿੰਡ ਘੇਲ ਵਿਖੇ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਨੂੰ ਨਿੱਜੀ ਤੌਰ ’ਤੇ ਬਰਤਨਾਂ ਦੀ ਬੇਲ ਭੇਟ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰਾਂ ਨੇ ਜਥੇਦਾਰ ਮੁਕਾਰੋਂਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸੇਵਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਅਜੀਤ ਡੈਸਕ 04-08-2026
ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਹਲਕੇ ਵਿਚ ਆਰੰਭੇ ਲੋਕ ਭਲਾਈ ਦੇ ਕਾਰਜਾਂ ਤਹਿਤ ਪਿੰਡ ਘੇਲ ਵਿਖੇ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਨੂੰ ਨਿੱਜੀ ਤੌਰ ’ਤੇ ਬਰਤਨਾਂ ਦੀ ਬੇਲ ਭੇਟ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰਾਂ ਨੇ ਜਥੇਦਾਰ ਮੁਕਾਰੋਂਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸੇਵਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਨੂੰ ਹੋਰ ਲੰਬੇ ਸਮੇਂ ਤੱਕ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜਥੇਦਾਰ ਮੁਕਾਰੋਂਪੁਰ ਨੇ ਪੰਜਾਬ ਸਰਕਾਰ ਨੂੰ ਵਿਅੰਗਮਈ ਅੰਦਾਜ਼ ਵਿਚ ਕਿਹਾ ਕਿ ਹੁਣ ਤਾਂ ਮੁਲਾਜ਼ਮਾਂ ਦੇ ਖਾਤਿਆਂ ਵਿਚ ਵੀ ‘ਟੂੰ-ਟੂੰ ’ ਕਰਵਾ ਦਿਓ। ਇਸ ਮੌਕੇ ਤੇਜਾ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਬਾਬੂ ਸਿੰਘ, ਜੀਤਾ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਅਕਾਸ਼ਦੀਪ ਸਿੰਘ, ਹਰਭਜਨ ਸਿੰਘ ਅਤੇ ਪੱਪੂ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਤੇ ਲਾਇਨਜ਼ ਕਲੱਬ ਕਵੀਨਜ਼ ਨੇ ਸਕੂਲੀ ਬੱਚਿਆਂ ਨੂੰ ਪੌਸ਼ਟਿਕ ਰਿਫਰੈਸ਼ਮੈਂਟ ਵੰਡੀ ਅਗਲੀ ਖ਼ਬਰ ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਆਲੋਵਾਲ ਵਿਖੇ ਕੈਂਪ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।