04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੀ. ਆਈ. ਐਮ. ਟੀ. ਵਿਖੇ ‘ਕਾਲਜ ਕਨੈੱਕਟ 2026’ ਤਹਿਤ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਮੰਡੀ ਗੋਬਿੰਦਗੜ੍ਹ, 3 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ‘ਕਾਲਜ ਕਨੈਕਟ-2026’ ਵਿਸ਼ੇ ਤਹਿਤ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਪ੍ਰੋਗਰਾਮ ਦਾ ਉਦਘਾਟਨ ਸ਼ਮ੍ਹਾ ਰੌਸ਼ਨ ਕਰਕੇ ਕੀਤਾ।

ਅਜੀਤ ਡੈਸਕ 04-08-2026
ਮੰਡੀ ਗੋਬਿੰਦਗੜ੍ਹ, 3 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ‘ਕਾਲਜ ਕਨੈਕਟ-2026’ ਵਿਸ਼ੇ ਤਹਿਤ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਪ੍ਰੋਗਰਾਮ ਦਾ ਉਦਘਾਟਨ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਬੀ. ਬੀ. ਏ., ਬੀ. ਸੀ. ਏ., ਬੀ. ਟੀ. ਟੀ. ਐਮ, ਬੀ. ਕਾਮ (ਆਨਰਜ਼), ਬੀ. ਐਸ. ਸੀ. ਫੂਡ ਟੈਕਨਾਲੋਜੀ, ਬੀ. ਵੋਕ ਈ-ਕਾਮਰਸ ਤੇ ਡਿਜੀਟਲ ਮਾਰਕੀਟਿੰਗ ਅਤੇ ਬੀ. ਵੋਕ ਬਿਊਟੀਸ਼ੀਅਨ ਤੇ ਐਸਥੇਟਿਕਸ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਸੰਸਥਾ ਦੀਆਂ ਅਕਾਦਮਿਕ ਪਰੰਪਰਾਵਾਂ, ਅਨੁਸ਼ਾਸਨ ਤੇ ਗੁਣਵੱਤਾ-ਅਧਾਰਿਤ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਕਲਾਸਾਂ ਵਿਚ ਹਾਜ਼ਰੀ ਲਗਾਉਣ, ਸਹਿ-ਪਾਠਕ੍ਰਮ ਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਕਰਨ ਅਤੇ ਆਪਣੀ ਸ਼ਖ਼ਸੀਅਤ ਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੋਰਸਾਂ ਦੀ ਬਣਤਰ, ਪ੍ਰੀਖਿਆ ਪ੍ਰਣਾਲੀ, ਅੰਦਰੂਨੀ ਮੁਲਾਂਕਣ, ਟ੍ਰੇਨਿੰਗ ਤੇ ਪਲੇਸਮੈਂਟ, ਇੰਟਰਨਸ਼ਿਪ, ਉਦਯੋਗਿਕ ਦੌਰਿਆਂ ਅਤੇ ਸੰਸਥਾ ਵਿਚ ਉਪਲਬਧ ਆਧੁਨਿਕ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਾਲ ਹੀ ਉਨ੍ਹਾਂ ਨੂੰ ਸੰਸਥਾ ਦੇ ਨਿਯਮਾਂ ਅਤੇ ਅਕਾਦਮਿਕ ਗਤੀਵਿਧੀਆਂ ਤੋਂ ਵੀ ਜਾਣੂ ਕਰਵਾਇਆ।
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਵਲੋਂ ਪਿੰਡ ਧਰਮਗੜ੍ਹ ਵਿਚ ਮੁੱਖ ਮੰਤਰੀ ਪਿੰਡ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਵਲੋਂ ਪਿੰਡ ਖੋਜੇ ਮਾਜਰਾ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।