04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨੂੰ ਦਿੱਤੀ ਅੰਤਿਮ ਵਿਦਾਇਗੀ

ਸੰਘੋਲ, 3 ਅਗਸਤ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਤੇ ਸਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ (57) ਜੋ ਕਿ ਪਿਛਲੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਬਲਬੀਰ ਸਿੰਘ ਧਿਆਨੂੰ ਮਾਜਰਾ ਨੇ ਦੱਸਿਆ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦਿਆਂ ਉਨ੍ਹਾਂ ਦੇ ਪਵਿੱਤਰ ਸਰੀਰ ਦੇ 2 ਦਿਨਾਂ ਲਈ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।

ਅਜੀਤ ਡੈਸਕ 04-08-2026
ਸੰਘੋਲ, 3 ਅਗਸਤ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਤੇ ਸਚਖੰਡ ਵਾਸੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ (57) ਜੋ ਕਿ ਪਿਛਲੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਬਲਬੀਰ ਸਿੰਘ ਧਿਆਨੂੰ ਮਾਜਰਾ ਨੇ ਦੱਸਿਆ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦਿਆਂ ਉਨ੍ਹਾਂ ਦੇ ਪਵਿੱਤਰ ਸਰੀਰ ਦੇ 2 ਦਿਨਾਂ ਲਈ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਜਿਸ ਦੌਰਾਨ ਗੁਰਬਾਣੀ ਦਾ ਕੀਰਤਨ ਵਖਿਆਨ ਲਗਾਤਾਰ ਚੱਲਦਾ ਰਿਹਾ ਤੇ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਦੁਆਰਾ ਸੰਤ ਬਾਬਾ ਬਲਵੀਰ ਸਿੰਘ ਨੂੰ ਸ਼ਰਧਾਂਜਲੀ ਅਰਪਣ ਕੀਤੀ ਗਈ ਤੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਦੇਖ-ਰੇਖ ਹੇਠ ਗੁਰਮਤਿ ਅਨੁਸਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਸੰਪੂਰਨ ਕਰਨ ਉਪਰੰਤ ਉਨ੍ਹਾਂ ਦੇ ਪਵਿੱਤਰ ਸਰੀਰ ਨੂੰ ਅਗਨ ਭੇਟ ਕਰਨ ਦੀ ਰਸਮ ਉਨ੍ਹਾਂ ਦੇ ਸਪੁੱਤਰ ਅਨੂਪ੍ਰੀਤ ਸਿੰਘ ਤੇ ਧਾਰਮਿਕ ਸੰਪਰਦਾਵਾਂ ਦੇ ਆਗੂਆਂ ਦੁਆਰਾ ਨਿਭਾਈ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਦੀ ਸੇਵਾ ਸੰਭਾਲ ਤੇ ਗੁਰਬਾਣੀ ਕੀਰਤਨ ਵਖਿਆਨ ਦੀ ਸੇਵਾ ਬਾਬਾ ਸੁਖਬੀਰ ਸਿੰਘ ਕੰਧੋਲੇ ਵਾਲਿਆਂ ਤੇ ਬਾਬਾ ਸੁਖਪਾਲ ਸਿੰਘ ਭੈਰੋਮਾਜਰੇ ਵਾਲਿਆਂ ਦੁਆਰਾ ਨਿਭਾਈ ਗਈ। ਇਸ ਮੌਕੇ ਬਾਬਾ ਪ੍ਰੀਤਮ ਸਿੰਘ ਪਪੜੋਦੀ, ਬਾਬਾ ਗੁਰਬਚਨ ਸਿੰਘ ਲੰਗਰਾਂ ਵਾਲੇ, ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਬਾਬਾ ਮਨਪ੍ਰੀਤ ਸਿੰਘ ਮੁੰਡੀ ਖਰੜ, ਬਾਬਾ ਦਿਲਾਵਰ ਸਿੰਘ ਪੋਹਲੋ ਮਾਜਰਾ, ਬਾਬਾ ਸੰਤ ਸਿੰਘ ਅਮਰਾਲਾ, ਦਮਦਮੀ ਟਕਸਾਲ ਭੜੀ ਵਾਲਿਆਂ ਦਾ ਜਥਾ, ਢਾਡੀ ਮਲਕੀਤ ਸਿੰਘ ਪਪਰਾਲੀ, ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ‘ਆਪ’ ਐਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ., ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ’ਚ ਬਾਬਾ ਬਲਵੀਰ ਸਿੰਘ ਨੂੰ ਸ਼ਰਧਾਂਜਲੀ ਅਰਪਣ ਕੀਤੀ। ਦੱਸਣਯੋਗ ਹੈ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜੀਵਨ ਸੇਵਾ, ਸਿਮਰਨ ਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਸੀ।
ਪਿਛਲੀ ਖ਼ਬਰ ਸ੍ਰੀ ਜੀ ਕ੍ਰਿਪਾ ਮੰਡਲ ਵਲੋਂ ਭਗਤ ਮਾਲ ਕਥਾ ਸੰਤ ਨਾਮਦੇਵ ਮੰਦਰ ਵਿਖੇ ਕੱਲ੍ਹ ਤੋਂ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਵਲੋਂ ਪਿੰਡ ਧਰਮਗੜ੍ਹ ਵਿਚ ਮੁੱਖ ਮੰਤਰੀ ਪਿੰਡ ਜਿੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।