04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਕੀਟਨਾਸ਼ਕ ਸਪਰੇਅ

ਖਮਾਣੋਂ, 3 ਅਗਸਤ (ਮਨਮੋਹਣ ਸਿੰਘ ਕਲੇਰ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਐਮ.

ਅਜੀਤ ਡੈਸਕ 04-08-2026
ਖਮਾਣੋਂ, 3 ਅਗਸਤ (ਮਨਮੋਹਣ ਸਿੰਘ ਕਲੇਰ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਕਮਲਦੀਪ ਸਿੰਘ ਦੀ ਟੀਮ ਵਲੋਂ ਖਮਾਣੋਂ ਇਲਾਕੇ ਵਿਚ ਘਰ-ਘਰ ਜਾ ਕੇ ਡੇਂਗੂ ਤੋਂ ਬਚਾਅ ਲਈ ਕੀਟਨਾਸ਼ਕ ਸਪਰੇਅ ਕੀਤੀ ਗਈ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਅਜਨੇਰ, ਮਲਕੀਤ ਸਿੰਘ ਰਾਏਪੁਰ ਮਾਜਰੀ, ਲਖਵੀਰ ਸਿੰਘ ਤੇ ਬਲਵਿੰਦਰ ਸਿੰਘ ਬ੍ਰੀਡ ਚੈੱਕਰ ਵਲੋਂ ਘਰਾਂ ਵਿਚ ਜਾ ਕੇ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ ਅਤੇ ਜਿਨ੍ਹਾਂ ਘਰਾਂ ’ਚ ਮੱਛਰ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਵਿਚ ਕੂਲਰਾਂ ਵਿਚ ਪਾਣੀ ਪਾਉਣ ਦੀ ਲੋੜ ਨਹੀਂ ਪੈਂਦੀ, ਇਸ ਲਈ ਕੂਲਰਾਂ ਵਿਚੋਂ ਪਾਣੀ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵਲੋਂ ਰੋਜ਼ਾਨਾ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆ ਸੰਸਥਾਵਾਂ, ਘਰਾਂ, ਦੁਕਾਨਾਂ, ਝੁੱਗੀ-ਝੋਂਪੜੀਆਂ ਆਦਿ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਾਣੀ ਖੜਨ ਵਾਲੀਆਂ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ, ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੀ ਕਲਸ਼ ਯਾਤਰਾ ਦਾ ਚੁੰਨੀ ਵਿਖੇ ਭਾਜਪਾ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਸ੍ਰੀ ਜੀ ਕ੍ਰਿਪਾ ਮੰਡਲ ਵਲੋਂ ਭਗਤ ਮਾਲ ਕਥਾ ਸੰਤ ਨਾਮਦੇਵ ਮੰਦਰ ਵਿਖੇ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।