ਭਗਤ ਰਵਿਦਾਸ ਜੀ ਦੀ ਕਲਸ਼ ਯਾਤਰਾ ਦਾ ਚੁੰਨੀ ਵਿਖੇ ਭਾਜਪਾ ਆਗੂਆਂ ਵਲੋਂ ਸਵਾਗਤ
ਬਸੀ ਪਠਾਣਾਂ, 3 ਅਗਸਤ (ਰਾਜਿੰਦਰ ਸ਼ਰਮਾ)-ਗੁਰੂ ਰਵਿਦਾਸ ਜੀ ਦੀ ਯਾਦ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਦਾ ਚੁੰਨੀ ਵਿਖੇ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਕਲਸ਼ ਯਾਤਰਾ ਦਾ ਸਵਾਗਤ ਕੀਤਾ।
ਅਜੀਤ ਡੈਸਕ
04-08-2026