7 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ
ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਦੀ ਅਗਵਾਈ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਅਤੇ ਪ੍ਰੈੱਸ ਬਿਆਨ ਜਾਰੀ ਕਰਕੇ ਸਮੂਹ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ 7 ਅਗਸਤ ਨੂੰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ।
ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਦੀ ਅਗਵਾਈ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਅਤੇ ਪ੍ਰੈੱਸ ਬਿਆਨ ਜਾਰੀ ਕਰਕੇ ਸਮੂਹ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ 7 ਅਗਸਤ ਨੂੰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਇਸ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਸੰਘਰਸ਼ ਦਾ ਸਪੱਸ਼ਟ ਸੰਦੇਸ਼ ਦੇਵੇਗੀ। ਯੂਨੀਅਨ ਨੇ ਆਪਣੇ ਸਮੂਹ ਜ਼ਿਲ੍ਹਾ, ਬਲਾਕ ਤੇ ਸਕੂਲ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਾਥੀਆਂ ਸਮੇਤ ਚੰਡੀਗੜ੍ਹ ਪੁੱਜਣ ਤੇ ਰੈਲੀ ਨੂੰ ਕਾਮਯਾਬ ਬਣਾਉਣ। ਇਸ ਮੌਕੇ ਰਾਜਿੰਦਰ ਸਿੰਘ ਰਾਜਨ, ਰਣਜੀਤ ਸਿੰਘ ਬਰਵਾਲੀ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਚਰਨਜੀਤ ਸਿੰਘ, ਰਜਿੰਦਰ ਸਿੰਘ, ਸੁਨੀਲ ਕੁਮਾਰ ਬਿਸ਼ਨੋਈ, ਬਲਕਰਨ ਸਿੰਘ ਮਾਨਸਾ, ਸੋਹਣ ਸਿੰਘ ਮੂਣਕ, ਸੰਦੀਪ ਸਿੰਘ, ਗੁਰਸ਼ਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।