05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡੀ. ਬੀ. ਯੂ. ਨੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਅਮਲੋਹ, 4 ਅਗਸਤ (ਕੇਵਲ ਸਿੰਘ)-ਭਾਰਤ ਸਰਕਾਰ ਦੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਦੇਸ਼ ਭਗਤ ਯੂਨੀਵਰਸਿਟੀ ਵਲੋਂ ਸੰਬੰਧਿਤ ਤੇ ਸਿਹਤ ਵਿਗਿਆਨ ਫੈਕਲਟੀ ਅਤੇ ਰਾਸ਼ਟਰੀ ਸਮਾਜਿਕ ਸੁਰੱਖਿਆ ਸੰਸਥਾਨ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਗਿਆਨ ਨਿਕੇਤਨ ਪਬਲਿਕ ਸਕੂਲ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 05-08-2026
ਅਮਲੋਹ, 4 ਅਗਸਤ (ਕੇਵਲ ਸਿੰਘ)-ਭਾਰਤ ਸਰਕਾਰ ਦੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਦੇਸ਼ ਭਗਤ ਯੂਨੀਵਰਸਿਟੀ ਵਲੋਂ ਸੰਬੰਧਿਤ ਤੇ ਸਿਹਤ ਵਿਗਿਆਨ ਫੈਕਲਟੀ ਅਤੇ ਰਾਸ਼ਟਰੀ ਸਮਾਜਿਕ ਸੁਰੱਖਿਆ ਸੰਸਥਾਨ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਗਿਆਨ ਨਿਕੇਤਨ ਪਬਲਿਕ ਸਕੂਲ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਤੇ ਕਾਨੂੰਨੀ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਸ਼ੇਸ਼ ਬੁਲਾਰੇ ਨਾਹਿਦਾ ਬਿਲਾਲ ਤੇ ਜਸੀਰ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਿਕ ਜੀਵਨ-ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਪਹਿਲ ਨੂੰ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ . ਤੇਜਿੰਦਰ ਕੌਰ ਤੇ ਵਾਈਸ-ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਦੀ ਅਗਵਾਈ ਹੇਠ ਅਮਲੀ ਰੂਪ ਦਿੱਤਾ ਗਿਆ। ਇਸ ਦੌਰਾਨ ਰਾਸ਼ਟਰੀ ਸਮਾਜਿਕ ਸੁਰੱਖਿਆ ਸੰਸਥਾਨ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਵੀ ਵਿਸ਼ੇਸ਼ ਮਾਰਗ ਦਰਸ਼ਨ ਪ੍ਰਦਾਨ ਕੀਤਾ। ਡਾ. ਤੁਲਿਕਾ ਮਹਿਤਾ ਦੀ ਰਹਿਨੁਮਾਈ ਤੇ ਡਾ. ਅਤੁਲ ਖਜੂਰੀਆ ਦੇ ਸਹਿਯੋਗ ਨਾਲ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਸੰਪੰਨ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ‘ਨਸ਼ਾ ਮੁਕਤ ਭਾਰਤ’ ਦੀ ਸਹੁੰ ਚੁੱਕੀ ਅਤੇ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਇਸ ਮੌਕੇ ਗਿਆਨ ਨਿਕੇਤਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਦੀਪਕ, ਕੋਆਰਡੀਨੇਟਰ ਸੂਰਜ ਭਾਟੀਆ ਤੇ ਪ੍ਰਿਯੰਕਾ ਭਾਟੀਆ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰੋਗਰਾਮ ਵਿਚ ਸ਼ਾਨਦਾਰ ਭਾਗੀਦਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਵੀ ਭੇਟ ਕੀਤੇ ਗਏ।
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਸੰਤ ਬਾਬਾ ਹਰਨੇਕ ਸਿੰਘ ਅਗਲੀ ਖ਼ਬਰ ਬੈਲਜੀਅਮ ਪਹੁੰਚਣ ’ਤੇ ਪੰਜਾਬ ਦੇ ਮਾਸਟਰਜ਼ ਹਾਕੀ ਖਿਡਾਰੀਆਂ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।