05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਸੀ ਪਠਾਣਾਂ ਨਗਰ ਕੌਂਸਲ ਨੇ ‘ਪਾਣੀ ਬਚਾਓ, ਪੰਜਾਬ ਬਚਾਓ’ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਬਸੀ ਪਠਾਣਾਂ, 4 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵਲੋਂ ਸੂਬੇ ’ਚ ਸ਼ੁਰੂ ਕੀਤੀ ‘ਪਾਣੀ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ ਨਗਰ ਕੌਂਸਲ ਬਸੀ ਪਠਾਣਾਂ ਦੁਆਰਾ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰ ’ਚ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ। ਇਸ ਅਭਿਆਨ ਦੌਰਾਨ ਨਗਰ ਕੌਂਸਲ ਦੀ ਟੀਮ ’ਚ ਸ਼ਾਮਿਲ ਕਲਰਕ ਮਨਜੀਤ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਮਨਦੀਪ ਸਿੰਘ, ਕਮਿਊਨਿਟੀ ਆਰਗਨਾਈਜ਼ਰ ਵਿਕਰਮਜੀਤ ਸਿੰਘ ਵਲੋਂ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਮਹੱਤਤਾ ਅਤੇ ਇਸ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਦੇ ਹੋਏ ਪਾਣੀ ਦੀ ਬੇਲੋੜੀ ਬਰਬਾਦੀ ਤੋਂ ਬਚਣ, ਵਰਖਾ ਦੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਭਵਿੱਖ ਲਈ ਪਾਣੀ ਦੇ ਸਰੋਤਾਂ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ।

ਅਜੀਤ ਡੈਸਕ 05-08-2026
ਬਸੀ ਪਠਾਣਾਂ, 4 ਅਗਸਤ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵਲੋਂ ਸੂਬੇ ’ਚ ਸ਼ੁਰੂ ਕੀਤੀ ‘ਪਾਣੀ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ ਨਗਰ ਕੌਂਸਲ ਬਸੀ ਪਠਾਣਾਂ ਦੁਆਰਾ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰ ’ਚ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ। ਇਸ ਅਭਿਆਨ ਦੌਰਾਨ ਨਗਰ ਕੌਂਸਲ ਦੀ ਟੀਮ ’ਚ ਸ਼ਾਮਿਲ ਕਲਰਕ ਮਨਜੀਤ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਮਨਦੀਪ ਸਿੰਘ, ਕਮਿਊਨਿਟੀ ਆਰਗਨਾਈਜ਼ਰ ਵਿਕਰਮਜੀਤ ਸਿੰਘ ਵਲੋਂ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਮਹੱਤਤਾ ਅਤੇ ਇਸ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਦੇ ਹੋਏ ਪਾਣੀ ਦੀ ਬੇਲੋੜੀ ਬਰਬਾਦੀ ਤੋਂ ਬਚਣ, ਵਰਖਾ ਦੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਭਵਿੱਖ ਲਈ ਪਾਣੀ ਦੇ ਸਰੋਤਾਂ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ। ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੈ ਅਤੇ ਇਸ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ, ਦੁਕਾਨਾਂ ਅਤੇ ਹੋਰ ਜਨਤਕ ਥਾਵਾਂ ਤੇ ਪਾਣੀ ਦੀ ਫ਼ਜ਼ੂਲ ਖਪਤ ਤੋਂ ਬਚਣ ਅਤੇ ਪਾਣੀ ਬਚਾਉਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ’ਚ ਸਹਿਯੋਗ ਦੇਣ। ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਅਭਿਆਨ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਸਮਾਜ ਸੇਵਕ ਅਸ਼ੋਕ ਟੂਲਾਨੀ, ਹਰੀਸ਼ ਸ਼ਰਮਾ ਅਤੇ ਜਸਵੰਤ ਸਿੰਘ ਬਿੱਟੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ ਦਾ ਦੁੱਧ ਬੱਚੇ ਦੀ ਸਿਹਤ ਤੇ ਉੱਜਵਲ ਭਵਿੱਖ ਲਈ ਜ਼ਰੂਰੀ-ਡਾ. ਰਾਜੇਸ਼ ਕੁਮਾਰ ਅਗਲੀ ਖ਼ਬਰ ਆਪਣੀ ਸਿਆਸਤ ਚਮਕਾਉਣ ਲਈ ਆਗੂਆਂ ਨੂੰ ਬੇਬੁਨਿਆਦ ਤੇ ਤੱਥਹੀਣ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ-ਜਥੇਦਾਰ ਰਿਆ, ਮੁਕਾਰੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।