06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਹਰਭਜਨ ਸਿੰਘ ਚਨਾਰਥਲ ਦਾ ਕਾਲਜ ਪੁੱਜਣ ’ਤੇ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਜਥੇਦਾਰ ਹਰਭਜਨ ਸਿੰਘ ਚਨਾਰਥਲ ਦਾ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਪੁੱਜਣ ’ਤੇ ਕਾਲਜ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 06-08-2026
ਫ਼ਤਹਿਗੜ੍ਹ ਸਾਹਿਬ, 5 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਜਥੇਦਾਰ ਹਰਭਜਨ ਸਿੰਘ ਚਨਾਰਥਲ ਦਾ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਪੁੱਜਣ ’ਤੇ ਕਾਲਜ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ ਨੇ ਜਥੇਦਾਰ ਹਰਭਜਨ ਸਿੰਘ ਚਨਾਰਥਲ ਦਾ ਕਾਲਜ ਪਹੁੰਚਣ ’ਤੇ ਸਵਾਗਤ ਅਤੇ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਟਰੱਸਟ ਦੇ ਮਾਰਗ ਦਰਸ਼ਨ ਤੇ ਸਹਿਯੋਗ ਨਾਲ ਕਾਲਜ ਆਉਣ ਵਾਲੇ ਸਮੇਂ ਵਿਚ ਸਿੱਖਿਆ, ਖੋਜ ਅਤੇ ਤਕਨੀਕੀ ਵਿਕਾਸ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰੇਗਾ। ਇਸ ਮੌਕੇ ਜਥੇਦਾਰ ਚਨਾਰਥਲ ਨੇ ਕਾਲਜ ਦੇ ਪ੍ਰਿੰਸੀਪਲ ਡਾ.ਲਖਬੀਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਵਿਕਾਸ, ਤਰੱਕੀ ਅਤੇ ਭਲਾਈ ਲਈ ਹਰ ਸੰਭਵ ਸਹਿਯੋਗ ਦੇਣਗੇ, ਤਾਂ ਜੋ ਕਾਲਜ ਸੰਸਥਾ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਹੋਰ ਉਚਾਈਆਂ ਨੂੰ ਛੂਹ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਟਰੱਸਟ ਹਮੇਸ਼ਾ ਵਚਨਬੱਧ ਰਹੇਗਾ। ਇਸ ਮੌਕੇ ਜਥੇਦਾਰ ਚਨਾਰਥਲ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਵਿਭਾਗ ਮੁਖੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਉਨ੍ਹਾਂ ਨੇ ਸੰਸਥਾ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਰਿਆਂ ਦੇ ਵਿਚਾਰ ਧਿਆਨ ਨਾਲ ਸੁਣੇ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਬੰਧਕਾਂ ਵਲੋਂ ਪਿ੍ਰੰਸੀਪਲ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਜਥੇਦਾਰ ਹਰਭਜਨ ਸਿੰਘ ਚਨਾਰਥਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1607.17 ਫੁੱਟ ਅਗਲੀ ਖ਼ਬਰ ਕਾਂਗਰਸ ਦੀ ਅੰਦਰੂਨੀ ਜੰਗ ਨੇ ਪੰਜਾਬ ’ਚ ਵਿਰੋਧੀ ਧਿਰ ਦੀ ਭੂਮਿਕਾ ਨੂੰ ਖ਼ਤਮ ਕੀਤਾ-ਜਥੇਦਾਰ ਮੁਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।