ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ 103ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਅਮਲੋਹ, 6 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਦੇ ਵਾਰਡ ਨੰਬਰ 2 ਤੋਂ ਸੰਗਤਾਂ ਦੀ 103ਵੀਂ ਬੱਸ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।
ਅਜੀਤ ਡੈਸਕ
07-08-2026