06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਸ਼ਵ ’ਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਨਾਲ ਡਾ. ਗੋਇਲ ਨੇ ਕੀਤਾ ਐਲੂਮਨਾਈ ਸੰਵਾਦ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਐਲੂਮਨੀ ਸੰਵਾਦ ਦਾ ਆਯੋਜਨ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੀ ਸਾਬਕਾ ਵਿਦਿਆਰਥਣ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਡਾ.

ਵਿਸ਼ਵ ਯੂਨੀਵਰਸਿਟੀ ਵਿਖੇ ਡਾ. ਹੀਨਾ ਗੋਇਲ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਨਾਲ। ਅਜੀਤ ਤਸਵੀਰ 07-08-2026
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਐਲੂਮਨੀ ਸੰਵਾਦ ਦਾ ਆਯੋਜਨ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੀ ਸਾਬਕਾ ਵਿਦਿਆਰਥਣ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਡਾ. ਹੀਨਾ ਗੋਇਲ ਨੇ ਤਕਨੀਕੀ ਤੇ ਖੋਜ ਲਿਖਤ ਦੀ ਪ੍ਰਕਿਰਿਆ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਡਾ. ਹੀਨਾ ਗੋਇਲ ਨੇ ਤਕਨੀਕੀ ਅਤੇ ਖੋਜ ਲਿਖਤ ਦੇ ਬੁਨਿਆਦੀ ਸਿਧਾਂਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਆਲੋਚਨਾਤਮਿਕ ਚਿੰਤਨ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਨਾਲ ਖੋਜ ਕਾਰਜ ਕਰਨ ਲਈ ਪ੍ਰੇਰਿਤ ਕੀਤੇ। ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਐਲੂਮਨੀ ਸੰਵਾਦ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਮਕਾਲੀ ਖੋਜ ਰੁਝਾਨਾਂ ਨਾਲ ਜੋੜਨ ਤੇ ਅਕਾਦਮਿਕ ਸਿੱਖਣ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਦੀ ਭਰਵੀਂ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਡਾ. ਹੀਨਾ ਗੋਇਲ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੰਗਰੇਜ਼ੀ ਵਿਭਾਗ ਨੂੰ ਆਪਣੇ ਸਾਬਕਾ ਵਿਦਿਆਰਥੀਆਂ ਦੀਆਂ ਉਪਲਬਧੀਆਂ ’ਤੇ ਮਾਣ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਅੰਗਰੇਜ਼ੀ ਵਿਭਾਗ ਵਲੋਂ ਕਰਵਾਏ ਗਏ ਇਸ ਅਰਥਪੂਰਨ ਅਕਾਦਮਿਕ ਸੰਵਾਦ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਸਫਲ ਸਾਬਕਾ ਵਿਦਿਆਰਥੀਆਂ ਦੇ ਤਜਰਬਿਆਂ ਤੋਂ ਸਿੱਖਣ ਦਾ ਮਹੱਤਵਪੂਰਨ ਮੌਕਾ ਦਿੰਦੇ ਹਨ। ਸਮਾਗਮ ਦਾ ਸੰਚਾਲਨ ਡਾ. ਬਲਜੀਤ ਕੌਰ ਸਹਾਇਕ ਪ੍ਰੋਫੈਸਰ ਅੰਗਰੇਜ਼ੀ ਵਿਭਾਗ ਨੇ ਕੀਤਾ। ਉਨ੍ਹਾਂ ਨੇ ਮਹਿਮਾਨ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ। ਅੰਤ ’ਚ ਵਿਨੈ ਕੁਮਾਰ, ਸਹਾਇਕ ਪ੍ਰੋਫੈਸਰ ਨੇ ਧੰਨਵਾਦੀ ਮਤਾ ਪੇਸ਼ ਕੀਤਾ।
ਪਿਛਲੀ ਖ਼ਬਰ ਚਾਣਕਿਆ ਡੇਅਰੀ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਦੇ ਟੈਂਕ ’ਚ ਡਿਗਣ ਨਾਲ ਨੌਜਵਾਨ ਕਰਮਚਾਰੀ ਦੀ ਮੌਤ ਕੰਪਨੀ ਨੇ ਪਰਿਵਾਰ... ਅਗਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।