ਚਾਣਕਿਆ ਡੇਅਰੀ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਦੇ ਟੈਂਕ ’ਚ ਡਿਗਣ ਨਾਲ ਨੌਜਵਾਨ ਕਰਮਚਾਰੀ ਦੀ ਮੌਤ
ਕੰਪਨੀ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਮੰਡੀ ਗੋਬਿੰਦਗੜ੍ਹ, 6 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਵਿਖੇ ਚਲ ਰਹੀ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਸੁਪਰ ਮਿਲਕ ਪਲਾਂਟ) ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਂਦੇ ਸਮੇਂ 25 ਸਾਲਾ ਨੌਜਵਾਨ ਕਰਮਚਾਰੀ ਦੀ ਟੈਂਕ ਵਿਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਵਜੋਂ ਹੋਈ ਹੈ।
ਮ
ਮ੍ਰਿਤਕ ਸਿਮਰਨਜੀਤ ਸਿੰਘ ਦੀ ਲਾਸ਼ ਕੋਲ ਬੈਠੇ ਪਰਿਵਾਰਕ ਮੈਂਬਰ ਅਤੇ ਦੋਸਤ ਅਤੇ ਮ੍ਰਿਤਕ ਦੀ ਪੁਰਾਣੀ ਤਸਵੀਰ। (ਹੇਠਾਂ) ਜਾਣਕਾਰੀ ਦਿੰਦੇ ਹੋਏ ਪਿਤਾ ਦਲਜੀਤ ਸਿੰਘ, ਜੀ.ਐਮ. (ਅਪ੍ਰੇੇਸ਼ਨ) ਐਸ. ਡੀ. ਬਾਤਿਸ਼ ਅਤੇ ਪੁਲਿਸ ਅਧਿਕਾਰੀ ਗੁਰਚਰਨ ਸਿੰਘ। ਤਸਵੀਰਾਂ ਰਾਜੇਸ਼ ਸ਼ਰਮਾ
07-08-2026
ਮੰਡੀ ਗੋਬਿੰਦਗੜ੍ਹ, 6 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਵਿਖੇ ਚਲ ਰਹੀ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਸੁਪਰ ਮਿਲਕ ਪਲਾਂਟ) ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਂਦੇ ਸਮੇਂ 25 ਸਾਲਾ ਨੌਜਵਾਨ ਕਰਮਚਾਰੀ ਦੀ ਟੈਂਕ ਵਿਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਪਿਛਲੇ ਕਰੀਬ ਢਾਈ ਸਾਲ ਤੋਂ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਟਿਡ ਵਿਚ ਨੌਕਰੀ ਕਰ ਰਿਹਾ ਸੀ। ਵੀਰਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਣ ਲਈ ਗਿਆ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਤੇ ਉਹ ਕਰੀਬ 20 ਫੁੱਟ ਡੂੰਘੇ ਟਰੀਟਮੈਂਟ ਟੈਂਕ ਵਿਚ ਜਾ ਡਿੱਗਾ। ਮੌਕੇ ’ਤੇ ਮੌਜੂਦ ਕਰਮਚਾਰੀਆਂ ਵਲੋਂ ਉਸ ਨੂੰ ਬਚਾਉਣ ਦੇ ਯਤਨ ਕੀਤੇ ਗਏ ਅਤੇ ਉਸ ਨੂੰ ਬਚਾਉਣ ਲਈ ਗ਼ੋਤੇਖ਼ੋਰਾਂ ਦੀ ਮਦਦ ਵੀ ਲਈ ਗਈ ਅਤੇ ਮਸ਼ੱਕਤ ਤੋਂ ਬਾਅਦ ਉਸ ਨੂੰ ਟੈਂਕ ਵਿਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਤੇ ਪਰਿਵਾਰ ਵਿਚ ਉਸ ਤੋਂ ਇਲਾਵਾ ਇਕ ਵੱਡੀ ਧੀ ਹੈ। ਉਨ੍ਹਾਂ ਦੱਸਿਆ ਕਿ ਫ਼ੈਕਟਰੀ ਵਲੋਂ ਫ਼ੋਨ ਰਾਹੀਂ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ। ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਟਿਡ ਦੇ ਜੀ. ਐੱਮ. (ਆਪੇ੍ਰਸ਼ਨ) ਐਸ. ਡੀ. ਬਾਤਿਸ਼ ਨੇ ਦੱਸਿਆ ਕਿ ਸਿਮਰਨਜੀਤ ਰੋਜ਼ਾਨਾ ਦੀ ਤਰ੍ਹਾਂ ਸੈਂਪਲ ਲੈਣ ਗਿਆ ਸੀ, ਜਿੱਥੇ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਕਰੀਬ 20 ਫੁੱਟ ਡੂੰਘੇ ਟੈਂਕ ਵਿਚ ਡਿਗ ਪਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਗ਼ੋਤੇਖ਼ੋਰਾਂ ਦੀ ਮਦਦ ਵੀ ਲਈ ਗਈ, ਪਰ ਇਸ ਦੇ ਬਾਵਜੂਦ ਵੀ ਉਸ ਦੀ ਜਾਨ ਨਹੀਂ ਬਚ ਸਕੀ। ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਸੰਬੰਧੀ ਪੁਲਿਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਇਕ ਨੌਜਵਾਨ ਦੇ ਟੈਂਕ ਵਿਚ ਡਿੱਗਣ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।