ਚੋਣ ਵਾਅਦੇ ਮੁਤਾਬਿਕ ਮੁੱਖ ਮੰਤਰੀ ਹਰੇਕ ਲਾਭਪਾਤਰੀ ਔਰਤ ਦੇ ਖਾਤੇ ਵਿਚ 52 ਹਜ਼ਾਰ ਰੁਪਏ ਦੀ ਰਾਸ਼ੀ ਪਾਉਣ-ਡਾ. ਹਰਬੰਸ ਲਾਲ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਕ੍ਰਮਵਾਰ 1500 ਅਤੇ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਨੂੰ ਮਹਿਲਾਵਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਤਿੰਨ ਕੁ ਮਹੀਨਿਆਂ ਦੇ ਪੈਸੇ ਔਰਤਾਂ ਦੇ ਖਾਤੇ ਵਿਚ ਪਾ ਕੇ ਚੋਣ ਸਟੰਟ ਖੇਡਿਆ ਗਿਆ ਹੈ ਜਦਕਿ ਪਿਛਲੇ ਸਾਢੇ 4 ਸਾਲ ਦੇ ਬਕਾਏ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।
ਅਜੀਤ ਡੈਸਕ
08-08-2026