ਬਸੀ ਪਠਾਣਾਂ, 7 ਅਗਸਤ (ਐਚ. ਐਸ. ਗੌਤਮ)-ਸੈਫਰਨ ਸਿਟੀ ਸਕੂਲ ਨੇ ਇਕ ਹੋਰ ਪ੍ਰਾਪਤੀ ਆਪਣੇ ਨਾਂਅ ਕੀਤੀ, ਜਦੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਯੋਜਿਤ ‘ਜ਼ੋਨਲ ਵਾਲੀਬਾਲ ਟੂਰਨਾਮੈਂਟ’ ਵਿਚ ਉਨ੍ਹਾਂ ਦੀਆਂ ਵਾਲੀਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਅੰਡਰ-17 ਵਾਲੀਬਾਲ ਟੀਮ ਨੇ ਪੂਰੇ ਮੁਕਾਬਲੇ ਦੌਰਾਨ ਵਧੀਆ ਤਾਲਮੇਲ, ਹਿੰਮਤ ਤੇ ਖੇਡ ਭਾਵਨਾ ਦਾ ਮੁਜ਼ਾਹਰਾ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਇਸ ੇ ਤਰ੍ਹਾਂ ਅੰਡਰ-14 ਵਾਲੀਬਾਲ ਟੀਮ ਨੇ ਵੀ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਜਸਦੀਪ ਕੌਰ ਕਾਹਲੋਂ ਨੇ ਟੀਮਾਂ ਅਤੇ ਕੋਚਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।