08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਦਰ ਵਰਕਸ਼ਾਪ ਤੇ ਤੀਆਂ ਦਾ ਪ੍ਰੋਗਰਾਮ ਕਰਵਾਇਆ

ਜਖਵਾਲੀ, 7 ਅਗਸਤ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਦਰ ਵਰਕਸ਼ਾਪ ਅਤੇ ਤੀਆਂ ਦਾ ਪ੍ਰੋਗਰਾਮ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਕਰਵਾਇਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੰਜਾਬੀ ਸਭਿਆਚਾਰ ਤੇ ਤੀਆਂ ਨਾਲ ਸੰਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ।

ਅਜੀਤ ਡੈਸਕ 08-08-2026
ਜਖਵਾਲੀ, 7 ਅਗਸਤ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਦਰ ਵਰਕਸ਼ਾਪ ਅਤੇ ਤੀਆਂ ਦਾ ਪ੍ਰੋਗਰਾਮ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਕਰਵਾਇਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੰਜਾਬੀ ਸਭਿਆਚਾਰ ਤੇ ਤੀਆਂ ਨਾਲ ਸੰਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਵਿਚ ਗਰਾਮ ਪੰਚਾਇਤ ਪੋਲਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸਰਪੰਚ ਮਾਨ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਕਲੱਬ ਮੈਂਬਰ ਗਗਨਜੀਤ ਸਿੰਘ, ਪੰਚ ਪ੍ਰੇਮ ਸਿੰਘ, ਭਰਪੂਰ ਸਿੰਘ, ਰਸ਼ਪਾਲ ਸਿੰਘ ਤੇ ਪ੍ਰਦੀਪ ਸਿੰਘ, ਨਿਰਮਲ ਸਿੰਘ, ਨੰਬਰਦਾਰ ਇਕਬਾਲ ਸਿੰਘ ਸਮੇਤ ਪਿੰਡ ਦੇ ਪਤਵੰਤੇ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਐਚ. ਟੀ. ਜਸਪਾਲ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਕਿਰਨਜੀਤ ਕੌਰ ਤੇ ਰਵਿੰਦਰ ਕੌਰ ਸਮੇਤ ਸਮੂਹ ਸਟਾਫ਼ ਵਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ। ਪਿੰਡ ਦੀਆਂ ਮਾਵਾਂ ਤੇ ਧੀਆਂ ਨੇ ਵੀ ਤੀਆਂ ਦੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਹਿਯੋਗ ਕਰਨ ਲਈ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਲਈ ਦੋ ਏ. ਸੀ. ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਸਕੂਲ ਦੀਆਂ ਹੋਰ ਲੋੜਾਂ ਤੇ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਕੂਲ ਨੂੰ ਹਰ ਬਣਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਸਮਾਗਮ ਦੌਰਾਨ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਤੇ ਸਕੂਲ ਸਟਾਫ਼ ਵਲੋਂ ਅਜਿਹੇ ਸਭਿਆਚਾਰਕ ਅਤੇ ਸਿੱਖਿਆਤਮਕ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਪੈਰਾ ਉਲੰਪਿਕ ਸੋਨ ਤਗਮਾ ਜੇਤੂ ਨਿਤਿਨ ਇੰਸਾਂ ਦਾ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਸਨਮਾਨ ਅਗਲੀ ਖ਼ਬਰ ਸ੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵਲੋਂ ਪਹਿਲਾ ਮੁਫ਼ਤ ਮੈਡੀਕਲ ਕੈਂਪ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।