08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਅਭਿਆਨ’ ਅਧੀਨ ਪਬਲਿਕ ਕਾਲਜ ਸਮਾਣਾ ਵਿਖੇ ਵੱਖ-ਵੱਖ ਜ਼ਿਲ੍ਹਾ ਪੱਧਰੀ ਮੁਕਾਬਲੇ

ਸਮਾਣਾ, 7 ਅਗਸਤ (ਸਾਹਿਬ ਸਿੰਘ)-‘ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ’ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੇਰਾ ਯੁਵਾ ਭਾਰਤ ਪਟਿਆਲਾ ਵਲੋਂ ਪਬਲਿਕ ਕਾਲਜ ਸਮਾਣਾ ਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਤੇ ਪਬਲਿਕ ਕਾਲਜ ਆਫ਼ ਐਜੂਕੇਸ਼ਨ ਸਮਾਣਾ ਦੇ ਐਨ. ਐਸ.

ਅਜੀਤ ਡੈਸਕ 08-08-2026
ਸਮਾਣਾ, 7 ਅਗਸਤ (ਸਾਹਿਬ ਸਿੰਘ)-‘ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ’ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੇਰਾ ਯੁਵਾ ਭਾਰਤ ਪਟਿਆਲਾ ਵਲੋਂ ਪਬਲਿਕ ਕਾਲਜ ਸਮਾਣਾ ਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਤੇ ਪਬਲਿਕ ਕਾਲਜ ਆਫ਼ ਐਜੂਕੇਸ਼ਨ ਸਮਾਣਾ ਦੇ ਐਨ. ਐਸ. ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਅਭਿਆਨ’ ਅਧੀਨ ਕਾਲਜ ਵਿਖੇ ਵੱਖ-ਵੱਖ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਲੋਕ ਸੰਗੀਤ, ਨਾਚ, ਨੁੱਕੜ ਨਾਟਕ, ਕਵਿਤਾ, ਭਾਸ਼ਣ, ਪੇਂਟਿੰਗ, ਸਲੋਗਨ ਲੇਖਣ ਅਤੇ ਰੀਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਨੇ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਾਰਥਿਕ ਕਾਰਜ ਵਿਦਿਆਰਥੀਆਂ ਅੰਦਰ ਪ੍ਰਤਿਭਾ ਜਗਾਉਂਦੇ ਹੋਏ ਸਮਾਜ ਦੀਆਂ ਬੁਰਾਈਆਂ ਨੂੰ ਦੂਰ ਕਰਨ ਦਾ ਉਤਸ਼ਾਹ ਪੈਦਾ ਕਰਦੇ ਹਨ। ਕਾਲਜ ਦੇ ਉਪ-ਪਿ੍ੰਸੀਪਲ ਡਾ. ਹਰਕੀਰਤਨ ਕੌਰ ਨੇ ਸਮੁੱਚੇ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਵਡਮੁੱਲਾ ਸਹਿਯੋਗ ਦਿੱਤਾ। ਪਬਲਿਕ ਕਾਲਜ ਸਮਾਣਾ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਡੀਆਂ ਮੱਲਾਂ ਮਾਰੀਆਂ। ਇਸ ਕਾਲਜ ਨੇ ਲੋਕ-ਸੰਗੀਤ, ਨੁੱਕੜ ਨਾਟਕ ਤੇ ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲਾ, ਕਵਿਤਾ ਉਚਾਰਨ ਅਤੇ ਰੀਲ ਮੇਕਿੰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਵਿਦਿਆਰਥੀਆਂ ਨੇ ਰੀਲ ਮੇਕਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਲੋਗਨ ਲੇਖਣ ਵਿਚ ਪਬਲਿਕ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਪਿੰਡ ਘੜਾਮ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸਵ. ਮਾਤਾ ਮਨਜੀਤ ਕੌਰ ਗਲਵੱਟੀ ਨੂੰ ਦਿੱਤੀਆਂ ਭਾਵ- ਭਿੰਨੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।