11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਨਾਲ ਮਨਾਇਆ

ਅਮਲੋਹ, 10 ਅਗਸਤ (ਕੇਵਲ ਸਿੰਘ)-ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਪਿੰਡ ਤੇ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰਦਿਆਂ ਤੀਆਂ ਦੇ ਰਵਾਇਤੀ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 11-08-2026
ਅਮਲੋਹ, 10 ਅਗਸਤ (ਕੇਵਲ ਸਿੰਘ)-ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਪਿੰਡ ਤੇ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰਦਿਆਂ ਤੀਆਂ ਦੇ ਰਵਾਇਤੀ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਔਰਤਾਂ ਵਲੋਂ ਗਿੱਧਾ ਪਾ ਕੇ ਤੇ ਬੋਲੀਆਂ ਪਾ ਕੇ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹਰਪ੍ਰੀਤ ਕੌਰ ਜੰਜੂਆ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਧੀਆਂ, ਭੈਣਾਂ ਤੇ ਔਰਤਾਂ ਦੀਆਂ ਖ਼ੁਸ਼ੀਆਂ ਨਾਲ ਜੁੜਿਆ ਹੋਇਆ ਹੈ। ਅਜਿਹੇ ਸਮਾਗਮ ਪੰਜਾਬੀ ਸਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਵੀ ਆਪਣੇ ਅਮੀਰ ਸਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਹਰਪ੍ਰੀਤ ਕੌਰ, ਗੁਰਿੰਦਰ ਕੌਰ, ਕਮਲਪ੍ਰੀਤ ਕੌਰ, ਰਜਿੰਦਰ ਕੌਰ, ਅਮਨ ਪਰਮਾਰ, ਸਹਿਜਪ੍ਰੀਤ ਕੌਰ, ਹਰਵਿੰਦਰ ਕੌਰ, ਸੰਦੀਪ ਕੌਰ, ਰਜਵਿੰਦਰ ਕੌਰ, ਸ਼ਰਨਜੀਤ ਕੌਰ ਆਦਿ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਬਾਜ਼ੀਗਰ ਬਸਤੀ ਅਮਲੋਹ ਵਿਖੇ ਸਾਉਣ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਾਣਾ ਮੰਡੀ ਖਮਾਣੋਂ ਵਿਖੇ ਪਈ ਕਣਕ ਦੀ ਜਲਦ ਚੁਕਾਈ ਕਰਵਾਉਣ ਦੀ ਮੰਗ ਐਸ. ਡੀ. ਐਮ. ਖਮਾਣੋਂ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।