11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਿਹਤ ਵਿਭਾਗ ਨੇ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ 151268 ਬੱਚਿਆਂ ਨੂੰ ਖੁਆਈ ਅਲਬੈਂਡਾਜ਼ੋਲ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਲਗਪਗ 1.

ਸਿਹਤ ਵਿਭਾਗ ਦੇ ਅਧਿਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਵਾਈ ਖਲ਼ਾਉਣ ਮੌਕੇ। ਅਜੀਤ ਤਸਵੀਰ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਲਗਪਗ 1.70 ਲੱਖ ਬੱਚਿਆਂ ਵਿਚੋਂ 151268 ਬੱਚਿਆਂ ਨੂੰ ਪੇਟ ਦੇ ਕੀੜੀਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੌਕੇ ਅਲਬੈਂਡਾਜ਼ੋਲ ਦੀ ਦਵਾਈ ਖੁਆ ਕੇ 89 ਫ਼ੀਸਦੀ ਦਾ ਟੀਚਾ ਪ੍ਰਾਪਤ ਕਰ ਲਿਆ ਗਿਆ। ਇਸ ਬਾਰੇ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਭਰ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਦਵਾਈ ਖੁਆਈ ਗਈ। ਇਸ ਦਿਨ ਕਿਸੇ ਕਾਰਨ ਦਵਾਈ ਖਾਣ ਤੋਂ ਵਾਂਝੇ ਰਹਿ ਗਏ, ਬੱਚਿਆਂ ਨੂੰ 17 ਅਗਸਤ ਨੂੰ ਮੋਪ ਅੱਪ ਰਾਉਂਡ ਦੌਰਾਨ ਕਵਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਇਹ ਦਿਵਾਈ ਖਲ਼ਾਉਣੀ ਬਹੁਤ ਜ਼ਰੂਰੀ ਹੈ ਕਿਉਂਕਿ ਪੇਟ ਦੇ ਕੀੜੇ ਬੱਚਿਆਂ ਅੰਦਰ ਕਈ ਰੋਗਾਂ ਤੇ ਸਿਹਤ ਸੰਬੰਧੀ ਗੰਭੀਰ ਸਮੱਸਿਆਵਾਂ ਨੂੰ ਜਨਮ ਦਿੰਦੇ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਮਾਤਾ ਗੁਜਰੀ ਸਕੂਲ, ਫ਼ਤਹਿਗੜ੍ਹ ਸਾਹਿਬ ਵਿਖੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਦਵਾਈ ਖੁਆਈ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਪੇਟ ਅੰਦਰ ਜੋ ਹਾਨੀਕਾਰਕ ਕੀੜੇ ਪਾਏ ਜਾਂਦੇ ਹਨ, ਉਨ੍ਹਾਂ ਦੇ ਪੈਦਾ ਹੋਣ ਦੇ ਮੁੱਢਲੇ ਕਾਰਨਾਂ ਵਿਚ ਸਰੀਰ ਦੀ ਸਾਫ਼ ਸਫ਼ਾਈ ਵਿਚ ਕਮੀ, ਕੱਚਾ ਅਤੇ ਕੀਟਾਣੂਯੁਕਤ ਭੋਜਨ, ਜ਼ਿਆਦਾ ਮਿੱਠੇ ਪਦਾਰਥ ਅਤੇ ਜੰਕ ਫੂਡ ਆਦਿ ਦਾ ਨਿਯਮਿਤ ਤੌਰ ਤੇ ਸੇਵਨ ਕਰਨਾ ਆਦਿ ਨੂੰ ਪ੍ਰਮੁੱਖ ਮੰਨਿਆ ਜਾਂਦਾ ਹੈ। ਜ਼ਿਲ੍ਹਾ ਸਕੂਲ ਹੈਲਥ ਅਫ਼ਸਰ ਡਾ. ਨਵਨੀਤ ਕੌਰ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਣ ਸੰਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਨੰਗੇ ਪੈਰੀਂ ਨਹੀਂ ਤੁਰਨਾ ਚਾਹੀਦਾ। ਆਪਣੀ ਅਤੇ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਵਾਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਨੰਹੁ ਹਮੇਸ਼ਾ ਕੱਟ ਕੇ ਰੱਖਣੇ ਚਾਹੀਦੇ ਹਨ, ਪਖਾਨਾ ਜਾਣ ਤੋਂ ਬਾਅਦ ਤੇ ਖਾਣਾ-ਖਾਣ ਤੋਂ ਪਹਿਲਾਂ ਹਮੇਸ਼ਾ ਹੱਥ ਚੰਗੀ ਤਰ੍ਹਾਂ ਧੋ ਲੈਣੇ ਚਾਹੀਦੇ ਹਨ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਸਕੂਲ ਹੈਲਥ ਕੋਆਰਡੀਨੇਟਰ ਹਰਪਾਲ ਸਿੰਘ ਸੋਢੀ, ਸਕੂਲ ਦੇ ਪ੍ਰਿੰਸੀਪਲ ਰੀਟਾ ਰਾਣੀ, ਅਧਿਆਪਕ ਰਵਿੰਦਰ ਕੌਰ, ਜਸਪਿੰਦਰਪਾਲ ਕੌਰ, ਪੁਸ਼ਪਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਏ. ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਸਮੀਖਿਆ ਮੀਟਿੰਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਮੁਕ... ਅਗਲੀ ਖ਼ਬਰ ਅਮਰਇੰਦਰ ਸਿੰਘ ਲਿਬੜਾ ਵਲੋਂ ਪਿੰਡ ਰਾਜਿੰਦਰਗੜ੍ਹ ’ਚ ਨੌਜਵਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।