11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਏ. ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਸਮੀਖਿਆ ਮੀਟਿੰਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਮੁਕੰਮਲ ਡਰੈੱਸ ਰਿਹਰਸਲ 13 ਨੂੰ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਏ.

ਵਧੀਕ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਅਜੀਤ ਤਸਵੀਰ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਏ. ਡੀ. ਸੀ. ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਮੁਕੰਮਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਸਮਾਗਮ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐਨ. ਸੀ. ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਤੇ ਇਸ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਏ. ਡੀ. ਸੀ. ਨੇੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰੇ ਵਿਭਾਗਾਂ ਦੇ ਸਮੁੱਚੇ ਸਟਾਫ਼ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ. ਡੀ. ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਣ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ , ਸਿਵਲ ਸਰਜਨ ਅਰਵਿੰਦ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਂਝੇ ਕਿਸਾਨ-ਮਜ਼ਦੂਰ, ਆਂਗਣਵਾੜੀ ਵਰਕਰ ਅੰਦੋਲਨ ਤਹਿਤ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਅਗਲੀ ਖ਼ਬਰ ਸਿਹਤ ਵਿਭਾਗ ਨੇ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ 151268 ਬੱਚਿਆਂ ਨੂੰ ਖੁਆਈ ਅਲਬੈਂਡਾਜ਼ੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।