12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਜੀ.ਟੀ.ਸੀ. ਨੂੰ ਨੋਟਿਸ ਦੇਣਾ ਮੰਦਭਾਗਾ-ਥਾਬਲ

ਬਸੀ ਪਠਾਣਾਂ, 11ਅਗਸਤ (ਰਜਿੰਦਰ ਸ਼ਰਮਾ)-ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜੀ. ਟੀ.

ਅਜੀਤ ਡੈਸਕ 12-08-2026
ਬਸੀ ਪਠਾਣਾਂ, 11ਅਗਸਤ (ਰਜਿੰਦਰ ਸ਼ਰਮਾ)-ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜੀ.ਟੀ.ਸੀ.ਚੈਨਲ ਨੂੰ ਨੋਟਿਸ ਜਾਰੀ ਕਰਨ ਦੇ ਮਾਮਲੇ ’ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਲਖਬੀਰ ਸਿੰਘ ਥਾਬਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ’ਤੇ ਕਿਸੇ ਦਾ ਨਿੱਜੀ ਅਧਿਕਾਰ ਨਹੀਂ, ਇਹ ਗੁਰੂ ਸਾਹਿਬ ਦਾ ਸਾਂਝਾ ਸੰਦੇਸ਼ ਹੈ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਲਈ ਸਾਂਝਾ ਆਤਮਿਕ ਸੰਦੇਸ਼ ਹੈ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਨੂੰ ਕਿਸੇ ਵੀ ਤਰ੍ਹਾਂ ਦੇ ਵਿਵਾਦ ਜਾਂ ਨਿੱਜੀ ਹਿੱਤਾਂ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੈਨਲ ਗੁਰਬਾਣੀ ਦਾ ਸੇਵਾ ਭਾਵਨਾ ’ਚ ਪ੍ਰਸਾਰਨ ਕਰਕੇ ਸੰਗਤਾਂ ਤੱਕ ਪਵਿੱਤਰ ਬਾਣੀ ਪਹੁੰਚਾ ਰਿਹਾ ਹੈ ਤਾਂ ਉਸ ਨੂੰ ਨੋਟਿਸ ਦੇਣ ਦੀ ਬਜਾਏ ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਮਛਰਾਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਉੱਘੀ ਸ਼ਾਇਰਾ ਪਰਮਜੀਤ ਕੌਰ ਸਰਹਿੰਦ ਨੂੰ ਬਠਿੰਡਾ ਤੇ ਧਨੌਲਾ ਵਿਖੇ ਸਾਹਿਤਕ ਸੰਸਥਾਵਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।