13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਹਾਇਕ ਥਾਣੇਦਾਰ ਜਸਪਾਲ ਸਿੰਘ ਬਣੇ ਸਬ-ਇੰਸਪੈਕਟਰ

ਮੰਡੀ ਗੋਬਿੰਦਗੜ੍ਹ, 12 ਅਗਸਤ (ਰਾਜੇਸ਼ ਸ਼ਰਮਾ)- ਪੁਲਿਸ ਵਿਭਾਗ ਵਿਚ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਬਦਲੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਉਨ੍ਹਾਂ ਦੇ ਸਟਾਰ ਲਗਾ ਕੇ ਤਰੱਕੀ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਨ ਤੇ ਸਟਾਰ ਲਗਾਉਂਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ। ਅਜੀਤ ਤਸਵੀਰ 13-08-2026
ਮੰਡੀ ਗੋਬਿੰਦਗੜ੍ਹ, 12 ਅਗਸਤ (ਰਾਜੇਸ਼ ਸ਼ਰਮਾ)- ਪੁਲਿਸ ਵਿਭਾਗ ਵਿਚ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਬਦਲੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਉਨ੍ਹਾਂ ਦੇ ਸਟਾਰ ਲਗਾ ਕੇ ਤਰੱਕੀ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤਰੱਕੀ ਉਪਰੰਤ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣ ਦੇ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸਾਥੀ ਮੁਲਾਜ਼ਮਾਂ ਤੇ ਜਾਣਕਾਰਾਂ ਨੇ ਉਨ੍ਹਾਂ ਨੂੰ ਤਰੱਕੀ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ‘100 ਡੇ’ ਸਮਾਰਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਪਿੰਡ ਸੂਲਰ ਵਿਖੇ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।