13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਸੀ ਪਠਾਣਾਂ ਹਲਕੇ ਵਿਚ 6 ਨੂੰ ਹੋਵੇਗੀ ਪੰਜਾਬ ਬਚਾਓ ਰੈਲੀ- ਦਰਬਾਰਾ ਸਿੰਘ ਗੁਰੂ ਅਕਾਲੀ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ ਹਲਕਾ ਬਸੀ ਪਠਾਣਾ ਵਿਖੇ 6 ਸਤੰਬਰ ਨੂੰ ਵਿਸ਼ਾਲ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 6 ਸਤੰਬਰ ਨੂੰ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਬੇਹੱਦ ਉਤਸ਼ਾਹ ਹੈ।

ਅਜੀਤ ਡੈਸਕ 13-08-2026
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ ਹਲਕਾ ਬਸੀ ਪਠਾਣਾ ਵਿਖੇ 6 ਸਤੰਬਰ ਨੂੰ ਵਿਸ਼ਾਲ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 6 ਸਤੰਬਰ ਨੂੰ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਬੇਹੱਦ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਵਰਕਰਾਂ ਨਾਲ ਲਗਾਤਾਰ ਸੰਪਰਕ ਕਰਕੇ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ‘ਪੰਜਾਬ ਬਚਾਓ’ ਮੁਹਿੰਮ ਨੂੰ ਹੋਰ ਤੇਜ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਸੀ ਪਠਾਣਾਂ ਦੀ ਰੈਲੀ ਅਕਾਲੀ ਦਲ ਦੀ ਮਜ਼ਬੂਤ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਤਾਕਤ ਵਜੋਂ ਉੱਭਰੇਗਾ ਤੇ 6 ਸਤੰਬਰ ਦੀ ਪੰਜਾਬ ਬਚਾਓ ਰੈਲੀ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣ ਵਾਲੀ ਸਾਬਤ ਹੋਵੇਗੀ। ਉਨ੍ਹਾਂ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇੱਥੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸੇ ਤਰ੍ਹਾਂ ਦੀਆਂ ‘ਪੰਜਾਬ ਬਚਾਓ’ ਰੈਲੀਆਂ ਰਾਹੀਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉੱਥੇ ਹੀ ਇਨ੍ਹਾਂ ਪੰਜਾਬ ਬਚਾਓ ਰੈਲੀਆਂ ਵਿਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾ ਖ਼ਿਲਾਫ਼ੀ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਤਿਰੰਗਾ ਰੈਲੀ ਦਾ ਆਯੋਜਨ ਅਗਲੀ ਖ਼ਬਰ ਅਮਲੋਹ ’ਚ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।