14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਪਿੰਡ ਜੱਲ੍ਹਾ ਵਿਚ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਜੱਲ੍ਹਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਜੱਲ੍ਹਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅਤੇ ਆਮ ਲੋਕ ਭਾਈ ਅੰਮ੍ਰਿਤਪਾਲ ਸਿੰਘ ਵੱਲ ਇਕ ਨਵੀਂ ਉਮੀਦ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਲਿਬੜਾ ਨੇ ਕਿਹਾ ਕਿ ਪੰਜਾਬ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸੱਤਾ ਦਾ ਸੁੱਖ ਭੋਗਣ ਤੋਂ ਸਿਵਾਏ ਪੰਥਕ ਮਸਲਿਆਂ ਨੂੰ ਹੱਲ ਕਰਨ ਦਾ ਕਦੇ ਯਤਨ ਨਹੀਂ ਕੀਤਾ। ਜਿਸ ਕਰਕੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਬੰਦੀ ਸਿੰਘ ਜੇਲ੍ਹਾਂ ਵਿਚ ਕੈਦ ਹਨ, ਜੋ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ ਅਤੇ ਸਿੱਖਾਂ ਨੂੰ ਆਜ਼ਾਦ ਭਾਰਤ ਵਿਚ ਗ਼ੁਲਾਮੀ ਦਾ ਅਹਿਸਾਸ ਕਰਵਾਉਣ ਵਾਲਾ ਗੰਭੀਰ ਮਸਲਾ ਹੈ। ਇਸ ਮੌਕੇ ਪਿੰਡ ਦੇ ਮੋਹਤਬਰਾਂ ਵਲੋਂ ਅਮਰਇੰਦਰ ਸਿੰਘ ਲਿਬੜਾ ਦਾ ਵਿਸ਼ੇਸ਼ ਸਨਮਾਨ ਕਰਕੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿਚ ਰਸ਼ਪਾਲ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਜੰਗ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਅਵਤਾਰ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਮਹਿੰਦਰ ਸਿੰਘ, ਬਹਾਦਰ ਸਿੰਘ, ਸੁਰਜੀਤ ਸਿੰਘ, ਸੁਖਪਾਲ ਸਿੰਘ, ਚਰਨ ਸਿੰਘ, ਦਰਬਾਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਪਿੰਡ ਵਾਸੀ ਸ਼ਾਮਿਲ ਸਨ।
ਪਿਛਲੀ ਖ਼ਬਰ ਬਲਾੜੀ ਖ਼ੁਰਦ ਦੀ ਕੋਆਪ੍ਰੇਟਿਵ ਸੁਸਾਇਟੀ ਵਲੋਂ ਸਬਸਿਡੀ ’ਤੇ ਖ਼ਰੀਦੀ ਮਸ਼ੀਨਰੀ ਕਿਸਾਨਾਂ ਲਈ ਹੋਵੇਗੀ ਲਾਹੇਵੰਦ ਸਾਬਿਤ-ਵਿਧਾਇਕ... ਅਗਲੀ ਖ਼ਬਰ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਬਰਾਮਦਗੀ ਮਾਮਲੇ ’ਚ ਚਾਰ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।