ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਲਈ ਟਰੇਨਿੰਗ ਕੈਂਪ
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣੂ ਕਰਵਾਉਣ ਲਈ ਟ੍ਰੇਨਿੰਗ ਕੈਂਪ ਦਾ ਦੌਰਾ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਖਮਾਣੋਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਭਾਗ ਦੀ ਸਮਰਾਲਾ ਇਕਾਈ ਵਿਖੇ ਟਰੇਨਿੰਗ ਦਿੱਤੀ ਗਈ।
ਅਜੀਤ ਡੈਸਕ
14-08-2026