14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਲਕਾ ਅਮਲੋਹ ਦੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਅਮਲੋਹ, 13 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਨਾਲ ਸੰਬੰਧਿਤ ਨੌਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਨਿਵਾਜਿਆ ਗਿਆ ਹੈ। ਪਾਰਟੀ ਵਲੋਂ ਰੁਪਿੰਦਰ ਸਿੰਘ ਕੰਜਾਰੀ ਨੂੰ ਯੂਥ ਅਕਾਲੀ ਦਲ ਦਾ ਸੂਬਾ ਜਥੇਬੰਦਕ ਸਕੱਤਰ, ਰੇਸ਼ਮ ਸਿੰਘ ਵਿਰਕ ਨੂੰ ਸੂਬਾ ਮੀਤ ਪ੍ਰਧਾਨ, ਭਗਵੰਤ ਸਿੰਘ ਗੱਗੀ ਨੂੰ ਸੂਬਾ ਜਥੇਬੰਦਕ ਸਕੱਤਰ ਅਤੇ ਜਸਪ੍ਰੀਤ ਸਿੰਘ ਜੱਸੀ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 14-08-2026
ਅਮਲੋਹ, 13 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਨਾਲ ਸੰਬੰਧਿਤ ਨੌਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਨਿਵਾਜਿਆ ਗਿਆ ਹੈ। ਪਾਰਟੀ ਵਲੋਂ ਰੁਪਿੰਦਰ ਸਿੰਘ ਕੰਜਾਰੀ ਨੂੰ ਯੂਥ ਅਕਾਲੀ ਦਲ ਦਾ ਸੂਬਾ ਜਥੇਬੰਦਕ ਸਕੱਤਰ, ਰੇਸ਼ਮ ਸਿੰਘ ਵਿਰਕ ਨੂੰ ਸੂਬਾ ਮੀਤ ਪ੍ਰਧਾਨ, ਭਗਵੰਤ ਸਿੰਘ ਗੱਗੀ ਨੂੰ ਸੂਬਾ ਜਥੇਬੰਦਕ ਸਕੱਤਰ ਅਤੇ ਜਸਪ੍ਰੀਤ ਸਿੰਘ ਜੱਸੀ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਤੇ ਸਮਰਥਕਾਂ ਵਲੋਂ ਨਵ-ਨਿਯੁਕਤ ਨੌਜਵਾਨ ਆਗੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਆਪਣੀ ਨਿਯੁਕਤੀ ਲਈ ਰੁਪਿੰਦਰ ਸਿੰਘ ਕੰਜਾਰੀ, ਰੇਸ਼ਮ ਸਿੰਘ ਵਿਰਕ, ਭਗਵੰਤ ਸਿੰਘ ਗੱਗੀ ਤੇ ਜਸਪ੍ਰੀਤ ਸਿੰਘ ਜੱਸੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੈਫਰਨ ਸਿਟੀ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਵਿੰਦਰ ਸਿੰਘ ਸੈਂਪਲਾ, ਭਾਈ ਰਵਿੰਦਰ ਸਿੰਘ ਖ਼ਾਲਸਾ, ਫੋਰਮੈਨ ਬਲਵੀਰ ਸਿੰਘ ਸਿੱਧੂ ਤੇ ਸਵਰਨ ਸਿੰਘ ਸ਼ਿਵਦਾਸਪੁਰ ਸੁਖਬੀਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।