15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਚੁੰਨੀ ਮਾਰਗ ’ਤੇ ਪੈਂਦੇ ਪਿੰਡ ਅੱਤੇਵਾਲੀ ਨਜ਼ਦੀਕ ਬੀਤੀ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ। ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮਾਧਵ ਕੁਮਾਰ ਤੇ ਹਰੀਸ਼ ਕੁਮਾਰ ਵਾਸੀਆਨ ਆਦਰਸ਼ ਨਗਰ, ਹਿਮਾਯੂੰਪੁਰ ਸਰਹਿੰਦ ਵਜੋਂ ਹੋਈ ਹੈ।

ਹਾਦਸਾਗ੍ਰਸਤ ਹੋਈ ਕਾਰ ਅਤੇ ਮ੍ਰਿਤਕਾਂ ਦੀਆਂ ਪੁਰਾਣੀਆਂ ਤਸਵੀਰਾਂ। ਤਸਵੀਰ: ਕਰਨ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਚੁੰਨੀ ਮਾਰਗ ’ਤੇ ਪੈਂਦੇ ਪਿੰਡ ਅੱਤੇਵਾਲੀ ਨਜ਼ਦੀਕ ਬੀਤੀ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ। ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮਾਧਵ ਕੁਮਾਰ ਤੇ ਹਰੀਸ਼ ਕੁਮਾਰ ਵਾਸੀਆਨ ਆਦਰਸ਼ ਨਗਰ, ਹਿਮਾਯੂੰਪੁਰ ਸਰਹਿੰਦ ਵਜੋਂ ਹੋਈ ਹੈ। ਸੜਕ ਦੁਰਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਚਾਰ ਦੋਸਤ ਦੋ ਵੱਖ-ਵੱਖ ਕਾਰਾਂ ਵਿਚ ਸਵਾਰ ਹੋ ਕੇ ਆਪਣੇ ਇਕ ਦੋਸਤ ਦੀ ਭੈਣ ਦੇ ਘਰ ਮੁੰਡਾ ਹੋਣ ਦੀ ਖ਼ੁਸ਼ੀ ਵਿਚ ਰੱਖੀ ਗਈ ਪਾਰਟੀ ਵਿਚ ਸ਼ਾਮਿਲ ਹੋਣ ਗਏ ਸਨ। ਪਾਰਟੀ ਤੋਂ ਬਾਅਦ ਉਹ ਆਪਣੇ ਦੋਸਤ ਨੂੰ ਵਾਪਸ ਛੱਡਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਅੱਤੇਵਾਲੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇਕ ਕਾਰ ਦਾ ਅਚਾਨਕ ਟਾਇਰ ਫੱਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਮਗਰੋਂ ਸੜਕ ਦੇ ਨਾਲ ਹੀ ਸਥਿਤ ਪਾਣੀ ਦੇ ਛੱਪੜ ਵਿਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲੋਕਾਂ ਤੇ ਪ੍ਰਸ਼ਾਸਨ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਬਾਹਰ ਕੱਢਿਆ ਪਰ ਉਸ ਵੇਲੇ ਤੱਕ ਦੋਵੇਂ ਨੌਜਵਾਨਾਂ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਦੀ ਮੌਤ ਹੋ ਚੁੱਕੀ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਦੁਰਘਟਨਾ ਨੂੰ ਲੈ ਕੇ ਸ਼ਹਿਰ ਵਿਚ ਸੋਗ ਦੀ ਲਹਿਰ ਹੈ।
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਬਿਰਦੀ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਤਹਿਤ ਦਲੀਪ ਨਗਰ ਤੇ ਸੁਰਜੀਤ ਨਗਰ ’ਚ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।