15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ-ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬੀਤੇ ਕੱਲ੍ਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਹਮਲੇ ਪਿੱਛੇ ਮਕਸਦਾਂ ਨੂੰ ਜਨਤਕ ਕੀਤਾ ਜਾਵੇ। ਪਿੰਡ ਕਲੌਂਦੀ ਦੇ ਅਮਰਾਓ ਸਿੰਘ ਧਾਂਦੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਕਾਰੋਂਪੁਰ ਨੇ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਤੇ ਮਰਯਾਦਾ ਸਭ ਤੋਂ ਉੱਪਰ ਹੈ ਅਤੇ ਕਿਸੇ ਵੀ ਸ਼ਰਧਾਲੂ ਨਾਲ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਹੈ।

ਅਜੀਤ ਡੈਸਕ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬੀਤੇ ਕੱਲ੍ਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਹਮਲੇ ਪਿੱਛੇ ਮਕਸਦਾਂ ਨੂੰ ਜਨਤਕ ਕੀਤਾ ਜਾਵੇ। ਪਿੰਡ ਕਲੌਂਦੀ ਦੇ ਅਮਰਾਓ ਸਿੰਘ ਧਾਂਦੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਕਾਰੋਂਪੁਰ ਨੇ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਤੇ ਮਰਯਾਦਾ ਸਭ ਤੋਂ ਉੱਪਰ ਹੈ ਅਤੇ ਕਿਸੇ ਵੀ ਸ਼ਰਧਾਲੂ ਨਾਲ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਹੈ। ਇਸ ਮੌਕੇ ਟਕਸਾਲੀ ਅਕਾਲੀ ਆਗੂ ਸੋਹਣ ਸਿੰਘ ਢੀਂਡਸਾ ਨੇ ਸਰਕਾਰ ਵਲੋਂ ਵਿਕਾਸ ਕਾਰਜਾਂ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿੰਡ ਦੀ ਜਿਸ ਸੜਕ ਨੂੰ ਮੌਜੂਦਾ ਸਰਕਾਰ ਵਲੋਂ ਆਪਣਾ ਬੋਰਡ ਲਗਾ ਕੇ ਨਵੀਂ ਬਣੀ ਸੜਕ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਉਹ ਸੜਕ ਉਨ੍ਹਾਂ ਅਨੁਸਾਰ ਦਹਾਕਿਆਂ ਪਹਿਲਾਂ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀ ਸੜਕ ‘ਤੇ ਸਿਰਫ਼ ਲੁੱਕ ਪਾ ਕੇ ਸਰਕਾਰ ਵਲੋਂ ਆਪਣਾ ਬੋਰਡ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਇਕਬਾਲ ਸਿੰਘ, ਨੇਤਰ ਸਿੰਘ, ਗੁਰਮੇਲ ਸਿੰਘ ਸੂਬੇਦਾਰ, ਸੁਖਵਿੰਦਰ ਸਿੰਘ ਧਾਂਦੀ, ਤਰਸੇਮ ਸਿੰਘ ਧਾਂਦੀ, ਕੁਲਵੰਤ ਸਿੰਘ ਢੀਂਡਸਾ, ਅਮਰਜੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਸਿਕੰਦਰ ਸਿੰਘ, ਗੁਰਦੀਪ ਸਿੰਘ ਮੰਗਾ, ਗੁਰਦੀਪ ਸਿੰਘ ਦੀਪੀ, ਵਰਿੰਦਰ ਸਿੰਘ, ਦਲਵੀਰ ਸਿੰਘ, ਸਪਿੰਦਰ ਸਿੰਘ ਫੌਜੀ, ਪਰਮਜੀਤ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ ਮਲਹੋਤਰਾ, ਸਿਕੰਦਰ ਸਿੰਘ ਕਾਹਲੋਂ, ਸੇਵਾ ਸਿੰਘ ਧਾਂਦੀ, ਨਾਜਰ ਸਿੰਘ, ਤਰਸੇਮ ਸਿੰਘ ਸੋਢੀ, ਖੇਮ ਸਿੰਘ, ਏਕਮਜੋਤ ਸਿੰਘ, ਜਗਮੋਹਨ ਸਿੰਘ ਕੰਗ, ਹਾਕਮ ਸਿੰਘ, ਜਤਿੰਦਰ ਸਿੰਘ ਅਤੇ ਬਹਾਦਰ ਸਿੰਘ ਚੰਡੀਗੜ੍ਹ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 17 ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪਹੁੰਚੇਗੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਅਗਲੀ ਖ਼ਬਰ ਖੋਜ ਸਮੱਗਰੀ ਦਾ ਸਕੂਲ ਪੱਧਰ ਤੱਕ ਪਹੁੰਚਣਾ ਬਹੁਤ ਅਹਿਮ-ਡਾ. ਆਨੰਦ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।