15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਜਸਜੀਤ ਸਿੰਘ ਤੇ ਮਨਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਦੇ ਪ੍ਰਧਾਨ ਤੇ ਉਪ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਤੀ ਸਰਗਰਮੀ ਤੇ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਜੁਝਾਰੂ ਵਰਕਰਾਂ ਨੂੰ ਪ੍ਰਮੁੱਖ ਅਹੁਦੇਦਾਰੀਆਂ ਦੇ ਕੇ ਪਾਰਟੀ ਵਿਚ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਨਾਲ ਪਾਰਟੀ ਪਲੇਟਫ਼ਾਰਮ ਤੋਂ ਲੋਕਾਂ ਦੀ ਸੇਵਾ ਕਰ ਸਕਣ। ਇਹ ਪ੍ਰਗਟਾਵਾ ਸ.

ਅਜੀਤ ਡੈਸਕ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਤੀ ਸਰਗਰਮੀ ਤੇ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਜੁਝਾਰੂ ਵਰਕਰਾਂ ਨੂੰ ਪ੍ਰਮੁੱਖ ਅਹੁਦੇਦਾਰੀਆਂ ਦੇ ਕੇ ਪਾਰਟੀ ਵਿਚ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਨਾਲ ਪਾਰਟੀ ਪਲੇਟਫ਼ਾਰਮ ਤੋਂ ਲੋਕਾਂ ਦੀ ਸੇਵਾ ਕਰ ਸਕਣ। ਇਹ ਪ੍ਰਗਟਾਵਾ ਸ. ਭੁੱਟਾ ਨੇ ਆਪਣੇ ਦਫ਼ਤਰ ਵਿਖੇ ਗੁਰਜਸਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਦਾ ਪ੍ਰਧਾਨ ਤੇ ਮਨਪ੍ਰੀਤ ਸਿੰਘ ਸਰਹਿੰਦ ਨੂੰ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦੇਣ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਹਲਕਾ ਇੰਚਾਰਜ ਭੁੱਟਾ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਗੁਰਜਸਜੀਤ ਸਿੰਘ ਤੇ ਮਨਪ੍ਰੀਤ ਸਿੰਘ ਆਈ. ਟੀ. ਵਿੰਗ ਲਈ ਬਹੁਤ ਕਾਰਗਾਰ ਸਿੱਧ ਹੋਣਗੇ ਕਿਉਂਕਿ ਇਹ ਆਗੂ ਲੰਮੇ ਸਮੇਂ ਤੋਂ ਆਈ. ਟੀ. ਦੇ ਖੇਤਰ ਨਾਲ ਹੀ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੇ ਇਸ ਦੌਰ ਵਿਚ ਪਾਰਟੀਆਂ ਵਿਚ ਆਈ. ਟੀ. ਵਿੰਗ ਸਥਾਪਿਤ ਕੀਤੇ ਗਏ ਹਨ ਕਿਉਂਕਿ ਅਜੋਕੇ ਸਮੇਂ ਅੰਦਰ ਆਮ ਲੋਕਾਂ ਤੱਕ ਪਹੁੰਚ ਬਣਾਉਣ ਲਈ ਸੋਸ਼ਲ ਮੀਡੀਆ ਇੱਕ ਮਜ਼ਬੂਤ ਪਲੇਟਫ਼ਾਰਮ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਨੌਜਵਾਨ ਵਰਗ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਉਸੇ ਤਰ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਾਰਟੀ ਦਾ ਨੌਜਵਾਨ ਵਰਗ ਬਹੁਤ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਅਵਤਾਰ ਸਿੰਘ ਹੱਲੋਤਾਲੀ ਹਲਕਾ ਪ੍ਰਧਾਨ ਯੂਥ ਵਿੰਗ, ਮਨਪ੍ਰੀਤ ਸਿੰਘ ਸ਼ਾਹਪੁਰ ਦਫ਼ਤਰ ਇੰਚਾਰਜ, ਲਖਬੀਰ ਸਿੰਘ ਸਰਾਣਾ ਸਰਕਲ ਪ੍ਰਧਾਨ ਚਨਾਰਥਲ, ਸੁਖਦੀਪ ਸਿੰਘ ਦੁਬਾਲੀ, ਗੁਰਪ੍ਰੀਤ, ਸਿੰਘ ਸੈਣੀ ਮਾਜਰਾ, ਹਰਪ੍ਰੀਤ ਸਿੰਘ ਤਲਾਣੀਆਂ, ਮਨਜੀਤ ਸਿੰਘ ਮਾਨ ਖਾਨਪੁਰ, ਵਰਿੰਦਰ ਸਿੰਘ, ਸਪਨ ਗੁਪਤਾ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ ਤੇ ਵਰਿੰਦਰ ਸਿੰਘ ਮਾਨੂਪੁਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2026-27 ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੁਲਿਸ ’ਚ ਭਰਤੀ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੇ ਨਾਂਅ ਚੇਅਰਮੈਨ ਢਿੱਲੋਂ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।