15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯੂਥ ਕਾਂਗਰਸ ਪੂਰੀ ਤਨਦੇਹੀ ਨਾਲ ਪ੍ਰਚਾਰ ਮੁਹਿੰਮ ਚਲਾਏਗੀ-ਮਾਰਵਾ

ਬਸੀ ਪਠਾਣਾਂ, 14 ਅਗਸਤ (ਰਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤ ਦੇ ਮੁੱਦਿਆਂ ਨੂੰ ਘਰ-ਘਰ ਪਹੁੰਚਾਉਣ ਲਈ ਕਾਂਗਰਸ ਪਾਰਟੀ ਦੇ ਆਗੂ ਪੂਰੀ ਤਨਦੇਹੀ ਨਾਲ ਪ੍ਰਚਾਰ ਮੁਹਿੰਮ ਚਲਾਉਣਗੇ, ਤਾਂ ਜੋ ਆਗਾਮੀ ਵਿਧਾਨ ਚੋਣਾਂ ’ਚ ਕਾਂਗਰਸ ਨੂੰ ਪੂਰਨ ਬਹੁਮਤ ਪ੍ਰਾਪਤ ਹੋਵੇ ਅਤੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣ ’ਚ ਕਾਮਯਾਬੀ ਹਾਸਿਲ ਕੀਤੀ ਜਾਵੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਯੂਥ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 15-08-2026
ਬਸੀ ਪਠਾਣਾਂ, 14 ਅਗਸਤ (ਰਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤ ਦੇ ਮੁੱਦਿਆਂ ਨੂੰ ਘਰ-ਘਰ ਪਹੁੰਚਾਉਣ ਲਈ ਕਾਂਗਰਸ ਪਾਰਟੀ ਦੇ ਆਗੂ ਪੂਰੀ ਤਨਦੇਹੀ ਨਾਲ ਪ੍ਰਚਾਰ ਮੁਹਿੰਮ ਚਲਾਉਣਗੇ, ਤਾਂ ਜੋ ਆਗਾਮੀ ਵਿਧਾਨ ਚੋਣਾਂ ’ਚ ਕਾਂਗਰਸ ਨੂੰ ਪੂਰਨ ਬਹੁਮਤ ਪ੍ਰਾਪਤ ਹੋਵੇ ਅਤੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣ ’ਚ ਕਾਮਯਾਬੀ ਹਾਸਿਲ ਕੀਤੀ ਜਾਵੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਯੂਥ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਧਰਮ ਨਿਰਪੱਖਤਾ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਯੂਥ ਆਗੂ ਮਾਰਵਾ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਚੋਣ ਲੜਨਾ ਨਹੀਂ, ਸਗੋਂ ਲੋਕਾਂ ਦਾ ਭਰੋਸਾ ਜਿੱਤ ਕੇ ਉਨ੍ਹਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਦਿਆਂ ਨੌਜਵਾਨਾਂ ਦੀ ਸ਼ਕਤੀ ਨੂੰ ਕਾਂਗਰਸ ਦੇ ਹੱਕ ’ਚ ਲਾਮਬੰਦ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ ਹੋਣਾ ਨਿੰਦਣਯੋਗ-ਲਖਵੀਰ ਸਿੰਘ ਥਾਬਲਾ ਅਗਲੀ ਖ਼ਬਰ ਅੰਮ੍ਰਿਤਸਰ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਮੋਮਬੱਤੀਆਂ ਜਗਾ ਕੇ ਅਮਨ-ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਉੱਘੇ ਪੱਤਰਕਾਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।